SBI ਬੈਂਕ ਦੀ ਫਰਜ਼ੀ ਬ੍ਰਾਂਚ ਖੋਲ੍ਹ ਲੋਕਾਂ ਨੂੰ ਮਾਰੀ ਠੱਗੀ, ਮੈਨੇਜਰ ਫ਼ਰਾਰ

Saturday, Sep 28, 2024 - 01:10 PM (IST)

SBI ਬੈਂਕ ਦੀ ਫਰਜ਼ੀ ਬ੍ਰਾਂਚ ਖੋਲ੍ਹ ਲੋਕਾਂ ਨੂੰ ਮਾਰੀ ਠੱਗੀ, ਮੈਨੇਜਰ ਫ਼ਰਾਰ

ਸਕਤੀ : ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿਚ ਮਲਖਰੌਦਾ ਥਾਣਾ ਖੇਤਰ ਦੇ ਛਪੋਰਾ ਪਿੰਡ 'ਚ ਸਟੇਟ ਬੈਂਕ ਆਫ ਇੰਡੀਆ (ਐੱਸ.ਬੀ.ਆਈ.) ਦੀ ਫਰਜ਼ੀ ਸ਼ਾਖਾ ਖੋਲ੍ਹ ਕੇ ਪਿੰਡ ਵਾਸੀਆਂ ਨੂੰ ਧੋਖਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਸ਼ਿਕਾਇਤ ਪਿੰਡ ਵਾਸੀਆਂ ਨੇ ਪੁਲਸ ਸਟੇਸ਼ਨ 'ਚ ਕੀਤੀ, ਜਿਸ ਤੋਂ ਬਾਅਦ ਕਥਿਤ ਬੈਂਕ ਮੈਨੇਜਰ ਉਕਤ ਸਥਾਨ ਤੋਂ ਫ਼ਰਾਰ ਹੋ ਗਿਆ। ਜਾਂਚ ਲਈ ਮੌਕੇ ’ਤੇ ਪੁੱਜੀ ਪੁਲਸ ਟੀਮ ਪੰਜ ਮੁਲਾਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ ਚੰਗੀ ਖ਼ਬਰ : ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 2-2 ਹਜ਼ਾਰ ਰੁਪਏ

ਛਪੋਰਾ ਪਿੰਡ ਦੇ ਵੈਭਵੀ ਕੰਪਲੈਕਸ ਵਿੱਚ ਐੱਸਬੀਆਈ ਬੈਂਕ ਦੀ ਸ਼ਾਖਾ ਖੋਲ੍ਹੀ ਗਈ ਹੈ। ਉਕਤ ਬੈਂਕ ਦੇ ਜਾਅਲੀ ਹੋਣ ਦਾ ਸ਼ੱਕ ਕਰਦਿਆਂ ਪਿੰਡ ਵਾਸੀਆਂ ਨੇ ਥਾਣਾ ਮਲਖਰੌਦਾ ਵਿਖੇ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਥਾਣਾ ਇੰਚਾਰਜ ਰਾਜੇਸ਼ ਪਟੇਲ ਨੇ ਮੇਨ ਬ੍ਰਾਂਚ ਸਕਤੀ ਦੇ ਬੈਂਕ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਬੈਂਕ ਅਧਿਕਾਰੀ ਅਤੇ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਪੁੱਛਗਿੱਛ ਕੀਤੀ ਤਾਂ ਕਥਿਤ ਬੈਂਕ ਮੈਨੇਜਰ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ਗੱਡੀ ਦੀ ਬ੍ਰੇਕ ਮਾਰਨ ਤੋਂ ਪਹਿਲਾਂ ਹੋ ਜਾਓ ਸਾਵਧਾਨ! ਸੜਕ 'ਤੇ ਖੜ੍ਹਾਈ ਗੱਡੀ ਤਾਂ ਦੇਣੇ ਪੈਣਗੇ ਇਨ੍ਹੇ ਰੁਪਏ

ਪੁਲਸ ਬੈਂਕ 'ਚ ਕੰਮ ਕਰਦੇ ਪੰਜ ਮੁਲਾਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਸਬੰਧੀ ਵਧੀਕ ਪੁਲਸ ਸੁਪਰਡੈਂਟ ਰਮਾ ਪਟੇਲ ਨੇ ਦੱਸਿਆ ਕਿ ਬੀਤੇ ਦਿਨ ਜਾਅਲੀ ਸਟੇਟ ਬੈਂਕ ਦੀ ਛਪੋਰਾ ਸ਼ਾਖਾ ਬਾਰੇ ਸੂਚਨਾ ਮਿਲਦਿਆਂ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕਰਕੇ ਫਰਜ਼ੀ ਬੈਂਕ ਖੋਲ੍ਹਣ ਦਾ ਪਤਾ ਲਗਾਇਆ। ਪੁਲਸ ਨੇ ਐੱਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News