ਕੋਲਕਾਤਾ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼; 18 ਗ੍ਰਿਫ਼ਤਾਰ
Tuesday, Jan 28, 2025 - 08:24 PM (IST)
ਕੋਲਕਾਤਾ (ਭਾਸ਼ਾ)- ਪੁਲਸ ਨੇ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਨਿਊ ਟਾਊਨ ਖੇਤਰ ’ਚ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰ ਕੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖੁਦ ਨੂੰ ਮਾਈਕ੍ਰੋਸਾਫਟ ਦੇ ਕਰਮਚਾਰੀ ਦੱਸ ਕੇ ਅਮਰੀਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਨਾਲ ਹੀ ਤਕਨੀਕੀ ਮਦਦ ਦੇਣ ਦੀ ਪੇਸ਼ਕਸ਼ ਕਰ ਕੇ ਉਨ੍ਹਾਂ ਨਾਲ ਧੋਖਾਦੇਹੀ ਵੀ ਕਰਦੇ ਸਨ। ਇਕ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਸਾਈਬਰ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਨਾਲ ਈਕੋ ਪਾਰਕ ਤੇ ਨਿਊ ਟਾਊਨ ’ਚ ਫਰਜ਼ੀ ਕਾਲ ਸੈਂਟਰ ਦੇ 2 ਦਫਤਰਾਂ ’ਤੇ ਛਾਪੇਮਾਰੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ 3 ਔਰਤਾਂ ਵੀ ਹਨ।