ਓ ਤੇਰੀ..! ਜਿਊਂਦਿਆਂ ਦੇ ਬਣਾ''ਤੇ Death Certificate, ਪੰਚਾਇਤ ਸਕੱਤਰ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ
Monday, Apr 27, 2026 - 11:06 AM (IST)
ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਪੰਚਾਇਤ ਸਕੱਤਰ ਨੂੰ 3 ਜ਼ਿੰਦਾ ਵਿਅਕਤੀਆਂ ਦੇ ਨਾਵਾਂ ’ਤੇ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਸਕੱਤਰ ਵਿਰੁੱਧ ਇਹ ਕਾਰਵਾਈ ਰਮਾਬਾਈ ਰਾਏਕਵਾਰ, ਗਿਰਜਾ ਵਿਸ਼ਵਕਰਮਾ ਤੇ ਕੱਲੂ ਅਹਿਰਵਾਰ ਵੱਲੋਂ 17 ਅਪ੍ਰੈਲ ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ। ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੂੰ ਸਰਕਾਰੀ ਰਿਕਾਰਡ ’ਚ ਮ੍ਰਿਤਕ ਐਲਾਨਿਆ ਗਿਆ ਤੇ ਉਨ੍ਹਾਂ ਦੇ ਮੌਤ ਦੇ ਸਰਟੀਫਿਕੇਟ ਧੋਖਾਦੇਹੀ ਨਾਲ ਤਿਆਰ ਕੀਤੇ ਗਏ ਸਨ।
ਇਹ ਵੀ ਪੜ੍ਹੋ- ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ ਜੁਰਮਾਨਾ
ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪੰਚਾਇਤ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਿਵੇ ਅਰਜਾਰੀਆ ਨੇ ਚੰਦਰਪੁਰਾ ਗ੍ਰਾਮ ਪੰਚਾਇਤ ਸਕੱਤਰ ਅਮਰ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ। ਆਪਣੀ ਸ਼ਿਕਾਇਤ ’ਚ ਰਾਏਕਵਾਰ ਅਤੇ ਵਿਸ਼ਵਕਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਵਿਧਵਾ ਪੈਨਸ਼ਨਾਂ ਰੋਕ ਦਿੱਤੀਆਂ ਗਈਆਂ ਸਨ। ਅਹਿਰਵਾਰ ਨੇ ਦਾਅਵਾ ਕੀਤਾ ਕਿ ਉਹ ਦਲਿਤ ਭਲਾਈ ਯੋਜਨਾ ਅਧੀਨ ਲਾਭ ਹਾਸਲ ਕਰਨ ’ਚ ਅਸਮਰੱਥ ਸੀ ਕਿਉਂਕਿ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
