ਫਰਜ਼ੀ ਕੰਪਨੀ ਨੇ ਕਰੀਬ ਦੋ ਹਜ਼ਾਰ ਲੋਕਾਂ ਨਾਲ ਕੀਤੀ 7 ਕਰੋੜ ਰੁਪਏ ਦੀ ਠੱਗੀ

Thursday, Feb 01, 2024 - 01:57 AM (IST)

ਫਰਜ਼ੀ ਕੰਪਨੀ ਨੇ ਕਰੀਬ ਦੋ ਹਜ਼ਾਰ ਲੋਕਾਂ ਨਾਲ ਕੀਤੀ 7 ਕਰੋੜ ਰੁਪਏ ਦੀ ਠੱਗੀ

ਸੋਨੀਪਤ (ਭਾਸ਼ਾ) — ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਇਕ ਫਰਜ਼ੀ ਕੰਪਨੀ ਕਰੀਬ ਦੋ ਹਜ਼ਾਰ ਲੋਕਾਂ ਤੋਂ ਸੱਤ ਕਰੋੜ ਰੁਪਏ ਲੈ ਕੇ ਫਰਾਰ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਿਜਲੀ ਦੇ ਬਿੱਲ ਘਟਾਉਣ ਅਤੇ ਸਬਸਿਡੀ ਦੇਣ ਦੇ ਬਹਾਨੇ ਕਰੀਬ 1600 ਲੋਕਾਂ ਨੂੰ ਕਥਿਤ ‘ਵਿਦਯੁਤ ਮਿੱਤਰ’ ਕਾਰਡ ਵੇਚੇ ਗਏ।

ਇਹ ਵੀ ਪੜ੍ਹੋ - ਵਿਰੋਧੀ ਧਿਰ ਮੁਕਤ ਸੰਸਦ ਤੇ ਲੋਕਤੰਤਰ ਮੁਕਤ ਭਾਰਤ, ਭਾਜਪਾ ਸਰਕਾਰ ਦਾ ਉਦੇਸ਼: ਪ੍ਰਿਅੰਕਾ ਗਾਂਧੀ

ਉਨ੍ਹਾਂ ਦੱਸਿਆ ਕਿ ਈ-ਸਕੂਟੀ ਦੇ ਨਾਂ 'ਤੇ 335 ਲੋਕਾਂ ਨੂੰ ਨਿਵੇਸ਼ ਕਰਨ ਦਾ ਝਾਂਸਾ ਦਿੱਤਾ ਗਿਆ, ਜਦਕਿ ਸੋਨੀਪਤ ਜ਼ਿਲ੍ਹੇ 'ਚ ਇਕ ਏਜੰਸੀ ਦੇਣ ਦਾ ਲਾਲਚ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਗਈ। ਉਨ੍ਹਾਂ ਦੱਸਿਆ ਕਿ 7 ਕਰੋੜ ਰੁਪਏ ਲੈ ਕੇ ਕੰਪਨੀ ਨਾਲ ਜੁੜਿਆ ਇਕ ਵਿਅਕਤੀ ਅਚਾਨਕ ਗਾਇਬ ਹੋ ਗਿਆ। ਇਸ ਤੋਂ ਬਾਅਦ ਲੋਕਾਂ ਦੀ ਸ਼ਿਕਾਇਤ 'ਤੇ ਪੁਲਸ ਨੇ 10 ਲੋਕਾਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।

ਪੁਲਸ ਨੇ ਦੱਸਿਆ ਕਿ ਪੰਜਾਬ ਦੇ ਮੋਹਾਲੀ ਸਥਿਤ ਇੱਕ ਕੰਪਨੀ ਨੇ ਜ਼ਿਲ੍ਹੇ ਦੇ ਪਿੰਡ ਰੋਹਣਾ ਦੀ ਵਿਦਿਆਰਥਣ ਨੂੰ ਪੜ੍ਹਾਈ ਲਈ ਵਿਦੇਸ਼ ਭੇਜਣ ਦੇ ਨਾਂ 'ਤੇ 4.25 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵਿਦਿਆਰਥੀ ਵਿਦੇਸ਼ ਨਹੀਂ ਜਾ ਸਕਿਆ ਅਤੇ ਆਪਣੇ ਪੈਸੇ ਵਾਪਸ ਮੰਗੇ ਤਾਂ ਕੰਪਨੀ ਨੇ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਵਿਦਿਆਰਥੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਘਟਨਾ ਵਿੱਚ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਨੌਂ ਮੋਟਰਸਾਈਕਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ - ਸੋਰੇਨ ਦੀ ਗ੍ਰਿਫ਼ਤਾਰੀ 'ਤੇ ਬੋਲੇ ਰਾਹੁਲ, ਕਿਹਾ- BJP ਲੋਕਤੰਤਰ ਨੂੰ ਕਰ ਰਹੀ ਤਬਾਹ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Inder Prajapati

Content Editor

Related News