ਸ਼ੋਪੀਆਂ ''ਚ ਜਾਅਲੀ ਨੋਟਾਂ ਦੇ ਗਿਰੋਹ ਦਾ ਪਰਦਾਫਾਸ਼, BDO ਸਮੇਤ ਤਿੰਨ ਗ੍ਰਿਫ਼ਤਾਰ

Saturday, Mar 14, 2026 - 04:39 AM (IST)

ਸ਼ੋਪੀਆਂ ''ਚ ਜਾਅਲੀ ਨੋਟਾਂ ਦੇ ਗਿਰੋਹ ਦਾ ਪਰਦਾਫਾਸ਼, BDO ਸਮੇਤ ਤਿੰਨ ਗ੍ਰਿਫ਼ਤਾਰ

ਸ੍ਰੀਨਗਰ : ਜੰਮੂ-ਕਸ਼ਮੀਰ ਪੁਲਸ ਨੇ ਸ਼ੁੱਕਰਵਾਰ ਨੂੰ ਸ਼ੋਪੀਆਂ ਜ਼ਿਲ੍ਹੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਾਅਲੀ ਕਰੰਸੀ ਚਲਾਉਣ ਵਾਲੇ ਇੱਕ ਗਿਰੋਹ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 79,000 ਰੁਪਏ ਦੇ ਜਾਅਲੀ ਨੋਟ ਬਰਾਮਦ ਕੀਤੇ ਹਨ ਅਤੇ ਇੱਕ ਬਲਾਕ ਵਿਕਾਸ ਅਧਿਕਾਰੀ (BDO) ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਸ ਅਨੁਸਾਰ ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਇੱਕ ਸਥਾਨਕ ਦੁਕਾਨਦਾਰ ਨੇ ਸ਼ੋਪੀਆਂ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਦੁਕਾਨਦਾਰ ਦਾ ਕਹਿਣਾ ਸੀ ਕਿ ਇੱਕ ਵਿਅਕਤੀ ਨੇ ਉਸਦੀ ਦੁਕਾਨ ਤੋਂ ਸਾਮਾਨ ਖਰੀਦਦੇ ਸਮੇਂ ਨਕਲੀ ਨੋਟਾਂ ਦੀ ਵਰਤੋਂ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਜਾਂਚ ਟੀਮ ਗਠਿਤ ਕੀਤੀ ਅਤੇ ਛਾਪੇਮਾਰੀ ਦੌਰਾਨ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਕੋਲੋਂ 79,000 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ।

ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮੁਹੰਮਦ ਸਈਦ ਵਾਨੀ (ਨਿਵਾਸੀ ਬਟਪੋਰਾ, ਸ਼ੋਪੀਆਂ), ਮੁਹੰਮਦ ਮਕਬੂਲ ਨਾਇਕੂ (ਨਿਵਾਸੀ ਬਨਗਾਮ, ਸ਼ੋਪੀਆਂ) Dls ਪੀਰਜ਼ਾਦਾ ਅਲਤਾਫ (ਨਿਵਾਸੀ ਟੁਕਰੂ ਬਬਨਾਡ) ਵਜੋ ਹੋਈ ਹੈ। ਜ਼ਿਕਰਯੋਗ ਹੈ ਕਿ ਫੜਿਆ ਗਿਆ ਮੁਲਜ਼ਮ ਪੀਰਜ਼ਾਦਾ ਅਲਤਾਫ ਮੌਜੂਦਾ ਸਮੇਂ ਵਿੱਚ ਜ਼ੈਨਾਪੋਰਾ ਦੇ ਬਲਾਕ ਵਿਕਾਸ ਅਧਿਕਾਰੀ (BDO) ਵਜੋਂ ਸੇਵਾ ਨਿਭਾ ਰਿਹਾ ਹੈ। ਪੁਲਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਗਿਰੋਹ ਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ।


author

Inder Prajapati

Content Editor

Related News