ਮੁੱਖ ਚੋਣ ਕਮਿਸ਼ਨਰ ਦੀ ਫਰਜ਼ੀ ਵੀਡੀਓ ਵਾਇਰਲ, ਮਾਮਲਾ ਦਰਜ
Saturday, Nov 22, 2025 - 10:40 PM (IST)
ਤਿਰੂਵਨੰਤਪੁਰਮ, (ਭਾਸ਼ਾ)- ਕੇਰਲ ਵਿਚ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਨਾਲ ਸਬੰਧਤ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਦੀ ਇਕ ਫਰਜ਼ੀ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵਾਇਰਲ ਹੋਣ ਤੋਂ ਬਾਅਦ ਇਕ ਮਾਮਲਾ ਦਰਜ ਕੀਤਾ ਗਿਆ ਹੈ। ਐਕਸ ’ਤੇ ਪ੍ਰਸਾਰਿਤ ਇਹ ਵੀਡੀਓ ਆਉਣ ਵਾਲੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਬਾਰੇ ਗਲਤ ਜਾਣਕਾਰੀ ਫੈਲਾਅ ਰਹੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਫਰਜ਼ੀ ਪੋਸਟ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਇਕ ਛੇੜਛਾੜ ਕੀਤੀ ਗਈ ਫੋਟੋ ਅਤੇ ਵੀਡੀਓ ਸ਼ਾਮਲ ਸੀ। ਪੁਲਸ ਨੂੰ ਸ਼ੱਕ ਹੈ ਕਿ ਇਹ ਵੀਡੀਓ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰਸਾਰਿਤ ਕੀਤੀ ਗਈ ਹੋ ਸਕਦੀ ਹੈ। ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
