ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ

Tuesday, Jun 16, 2026 - 12:57 PM (IST)

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ

ਪ੍ਰਯਾਗਰਾਜ : ਪ੍ਰਯਾਗਰਾਜ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ। ਵਾਰਦਾਤ ਦਾ ਪਤਾ ਲੱਗਣ 'ਤੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਪੜ੍ਹੋ ਇਹ ਵੀ - ਜਲਦੀ ਹੋਵੇਗਾ ਨਿਤਿਨ ਨਵੀਨ ਦੀ ਨਵੀਂ ਟੀਮ ਦਾ ਐਲਾਨ, ਨਵੇਂ ਚਿਹਰਿਆਂ ਨੂੰ ਮਿਲੇਗੀ ਪਛਾਣ

ਇਸ ਮਾਮਲੇ ਦੀ ਜਾਂਚ ਦੌਰਾਨ ਡਿਪਟੀ ਕਮਿਸ਼ਨਰ ਆਫ਼ ਪੁਲਸ (ਯਮੁਨਾ ਨਗਰ) ਵਿਵੇਕ ਚੰਦਰ ਯਾਦਵ ਨੇ ਦੱਸਿਆ ਕਿ ਅੱਜ ਸਵੇਰੇ ਪੁਲਸ ਨੂੰ ਮੇਜਾ ਥਾਣੇ ਦੇ ਕੁੱਕੜ ਕਟਵਾ ਪਿੰਡ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਬਾਰੇ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਕਤਲ ਕੀਤੇ ਗਏ ਸਾਰੇ ਲੋਕਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਯਾਦਵ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਸ਼ਿਆਮ ਲਾਲ (65), ਅਮਰਾਵਤੀ (60) ਅਤੇ ਇੰਦਰਾਵਤੀ (60) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਨੂੰ ਇੱਕ ਵਿਅਕਤੀ 'ਤੇ ਕਤਲ ਦਾ ਸ਼ੱਕ ਹੈ ਅਤੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News