ਕਹਿਰ ! ਪਲਾਂ ''ਚ ਉੱਜੜ ਗਿਆ ਪਰਿਵਾਰ, 3 ਮੈਂਬਰਾਂ ਨੂੰ ਮਿਲੀ ਦਰਦਨਾਕ ਮੌਤ
Tuesday, Sep 30, 2025 - 03:42 PM (IST)

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਤੋਂ ਇਕ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਗੁਨਾ ਜ਼ਿਲ੍ਹੇ ਵਿੱਚ ਇੱਕ ਟਰੱਕ ਦੀ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਔਰਤਾਂ ਸਣੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਗੰਗਾ ਬਾਈ (60), ਉਸ ਦਾ ਪੁੱਤਰ ਹਰਤੁਮ (40) ਅਤੇ ਉਸ ਦੀ ਨੂੰਹ ਰਾਮਪਿਆਰੀ (41) ਵਜੋਂ ਹੋਈ ਹੈ। ਧਾਰਨਾਵਾੜਾ ਪੁਲਿਸ ਸਟੇਸ਼ਨ ਦੇ ਇੰਚਾਰਜ ਪ੍ਰਭਾਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਨੂੰ ਰੁਥਾਈ ਕਸਬੇ ਦੇ ਨੇੜੇ ਵਾਪਰਿਆ ਜਦੋਂ ਤਿੰਨੋਂ ਗੰਗਾ ਬਾਈ ਦਾ ਇਲਾਜ ਕਰਵਾ ਕੇ ਹਸਪਤਾਲ ਤੋਂ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅੱਤਵਾਦੀਆਂ ਨੇ ਉਡਾ'ਤਾ ਫ਼ੌਜੀ ਕਾਫ਼ਲਾ ! 9 ਜਵਾਨਾਂ ਦੀ ਮੌਤ, ਕਈ ਹੋਰ ਜ਼ਖ਼ਮੀ
ਉਨ੍ਹਾਂ ਦੱਸਿਆ ਕਿ ਟੱਕਰ ਕਾਰਨ ਤਿੰਨੋਂ ਕਈ ਫੁੱਟ ਹਵਾ 'ਚ ਉੱਛਲ ਗਏ ਅਤੇ ਫ਼ਿਰ ਸੜਕ 'ਤੇ ਆ ਡਿੱਗ ਗਏ। ਹਾਦਸੇ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਅਧਿਕਾਰੀ ਨੇ ਅੱਗੇ ਦੱਸਿਆ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਪੀੜਤਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e