ਨੋਇਡਾ ''ਚ ਥਾਰ ਚਾਲਕ ਦੀ ਲਾਪ੍ਰਵਾਹੀ ਨਾਲ ਉਜੜਿਆ ਪਰਿਵਾਰ: ਸਕੂਟੀ ਸਵਾਰ ਪਤੀ ਦੀ ਮੌਤ, ਪਤਨੀ ਹਸਪਤਾਲ ਦਾਖ਼ਲ

Tuesday, Sep 22, 2026 - 01:24 AM (IST)

ਨੋਇਡਾ ''ਚ ਥਾਰ ਚਾਲਕ ਦੀ ਲਾਪ੍ਰਵਾਹੀ ਨਾਲ ਉਜੜਿਆ ਪਰਿਵਾਰ: ਸਕੂਟੀ ਸਵਾਰ ਪਤੀ ਦੀ ਮੌਤ, ਪਤਨੀ ਹਸਪਤਾਲ ਦਾਖ਼ਲ

ਨੋਇਡਾ : ਸੋਮਵਾਰ ਸ਼ਾਮ ਨੂੰ ਨੋਇਡਾ ਦੇ ਬਿਸਰਖ ਥਾਣਾ ਖੇਤਰ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਈ ਜਾ ਰਹੀ ਇੱਕ 'ਥਾਰ' (Thar) ਗੱਡੀ ਨੇ ਸਕੂਟੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਪਤੀ ਦੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ

ਪੁਲਸ ਦੇ ਬੁਲਾਰੇ ਸੁਬੋਧ ਕੁਮਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਬਿਸਰਖ ਥਾਣਾ ਖੇਤਰ ਵਿੱਚ ਇਟੇਡਾ ਗੋਲਚੱਕਰ (ਰਾਊਂਡਅਬਾਊਟ) ਨੇੜੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚੱਲ ਰਹੀ ਇੱਕ ਥਾਰ ਜੀਪ ਦੇ ਚਾਲਕ ਨੇ ਸਕੂਟੀ ਸਵਾਰ ਨੀਰਜ (40) ਅਤੇ ਉਸਦੀ ਪਤਨੀ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਨੀਰਜ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸਦੀ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਸਰਖ ਪੁਲਸ ਨੇ ਥਾਰ ਗੱਡੀ ਨੂੰ ਜ਼ਬਤ ਕਰ ਲਿਆ ਹੈ, ਦੋਸ਼ੀ ਚਾਲਕ ਫਰਾਰ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News