ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ
Friday, Dec 27, 2024 - 03:34 PM (IST)
ਰਾਜਨੰਦਗਾਓਂ- ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਦੇ ਭਵਰਮਾਰਾ ਪਿੰਡ 'ਚ ਸ਼ੁੱਕਰਵਾਰ ਨੂੰ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਸਿਲੰਡਰ ਧਮਾਕੇ ਕਾਰਨ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਪੁਲਸ ਅਤੇ FSL ਟੀਮ ਮੌਕੇ 'ਤੇ ਮੌਜੂਦ ਹੈ।
ਇਹ ਮਾਮਲਾ ਬਸੰਤਪੁਰ ਥਾਣਾ ਖੇਤਰ ਦਾ ਹੈ। ਜਾਣਕਾਰੀ ਅਨੁਸਾਰ ਅੱਜ ਭਵਰਮਰਾ ਵਿਖੇ ਇਕੋ ਪਰਿਵਾਰ ਦੇ ਭਾਗਵਤ ਸਿੰਘ (40), ਤਨੂ ਸਿੰਘ (35) ਅਤੇ ਭਵਿਆ ਸਿੰਘ (2 ਸਾਲ) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭਾਗਵਤ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8