ਸਕੂਟੀ ''ਤੇ ਲਾ.ਸ਼ ਲੈ ਕੇ ਸ਼ਮਸ਼ਾਨ ਪਹੁੰਚੇ ਪਰਿਵਾਰ ਵਾਲੇ, ਪੁਲਸ ਨੇ ਰੁਕਵਾਇਆ ਅੰਤਿਮ ਸੰਸਕਾਰ
Wednesday, Oct 16, 2024 - 12:24 PM (IST)
ਭਰਤਪੁਰ (ਵਾਰਤਾ)- ਰਾਜਸਥਾਨ 'ਚ ਡੀਗ ਜ਼ਿਲ੍ਹੇ ਦੇ ਕੁਮਹੇਰ ਥਾਣਾ ਖੇਤਰ 'ਚ ਮੰਗਲਵਾਰ ਨੂੰ ਇਕ 16 ਸਾਲਾ ਕੁੜੀ ਦੀ ਮੌਤ ਹੋਣ 'ਤੇ ਪਰਿਵਾਰ ਵਾਲੇ ਸਕੂਟੀ 'ਤੇ ਲਾਸ਼ ਲੈ ਕੇ ਸ਼ਮਸ਼ਾਨ ਪਹੁੰਚੇ, ਜਿੱਥੇ ਪੁਲਸ ਨੇ ਅੰਤਿਮ ਸੰਸਕਾਰ ਰੁਕਵਾ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਸ਼ਾਮ 5-6 ਲੋਕ ਇਕ ਕੁੜੀ ਦੀ ਲਾਸ਼ ਸਕੂਟੀ 'ਤੇ ਲੈ ਕੇ ਅੰਤਿਮ ਸੰਸਕਾਰ ਲਈ ਸ਼ਮਸ਼ਾਨ ਪਹੁੰਚੇ। ਇਹ ਦੇਖ ਕੇ ਉੱਥੇ ਮੌਜੂਦ ਲੋਕਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਇਸ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ।
ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਿਵਾਰ ਨੇ ਮੰਗਲਵਾਰ ਰਾਤ ਹੀ ਅੰਤਿਮ ਸੰਸਕਾਰ ਕਰ ਦਿੱਤਾ। ਕੁੜੀ ਦੇ ਪਰਿਵਾਰ ਨੇ ਪੁਲਸ ਨੂੰ ਪੁੱਛ-ਗਿੱਛ 'ਚ ਦੱਸਿਆ ਕਿ ਉਨ੍ਹਾਂ ਦੀ ਕੁੜੀ ਨੇ ਫਾਹਾ ਲਗਾ ਲਿਆ, ਇਸ 'ਤੇ ਪਰਿਵਾਰ ਵਾਲੇ ਉਸ ਨੂੰ ਫਾਹੇ ਤੋਂ ਉਤਾਰ ਕੇ ਕੁਮਹੇਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਉਹ ਹਸਪਤਾਲ ਤੋਂ ਲਾਸ਼ ਸਕੂਟੀ 'ਤੇ ਹੀ ਲੈ ਆਏ ਅਤੇ ਸਿੱਧੇ ਸ਼ਮਸ਼ਾਨ ਪਹੁੰਚੇ, ਜਿੱਥੇ ਉਹ ਉਸ ਦਾ ਅੰਤਿਮ ਸੰਸਕਾਰ ਕਰਨ ਵਾਲੇ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8