ਪੁੱਤ ਦਾ B''day ਮਨਾਉਣ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਦਰਦਨਾਕ ਭਾਣਾ ! ਧੀ ਦੀ ਹੋ ਗਈ ਮੌਤ

Friday, May 30, 2025 - 03:07 PM (IST)

ਪੁੱਤ ਦਾ B''day ਮਨਾਉਣ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਦਰਦਨਾਕ ਭਾਣਾ ! ਧੀ ਦੀ ਹੋ ਗਈ ਮੌਤ

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੇ ਦਿਨ ਅਮਰੀਕਾ ਦੇ ਮੈਸੇਚਿਉਸੇਟਸ ਦੇ ਫਰੈਂਕਲਿਨ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਇਕ ਗੁਜਰਾਤੀ ਪਰਿਵਾਰ ਦੀ ਪੰਜ ਸਾਲਾ ਧੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਂ ਅਤੇ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜੋ ਕਿ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ। 

ਜਾਣਕਾਰੀ ਅਨੁਸਾਰ ਕੁੜੀ ਦੇ ਪਿਤਾ ਅਤੁਲ ਪਟੇਲ ਹੋਂਡਾ ਅਕਾਰਡ ਕਾਰ ਚਲਾ ਰਹੇ ਸਨ ਕਿ ਉਨ੍ਹਾਂ ਨੂੰ ਗ੍ਰੋਵ ਸਟ੍ਰੀਟ ਦੇ ਗਲਤ ਪਾਸੇ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ। ਪੁਲਸ ਦੇ ਅਨੁਸਾਰ ਸ਼ਾਮ 6:30 ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਦਾ ਕਾਰਨ ਬਣਨ ਵਾਲਾ ਟਰੱਕ ਡਰਾਈਵਰ ਨਸ਼ੇ ਵਿੱਚ ਸੀ ਅਤੇ ਪੁਲਸ ਨੂੰ ਉਸ ਦੇ ਟਰੱਕ 'ਚੋਂ ਸ਼ਰਾਬ ਵੀ ਮਿਲੀ ਹੈ। ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ ਅਤੇ ਅਦਾਲਤ ਨੇ ਉਸ 'ਤੇ ਪੰਜ ਲੱਖ ਡਾਲਰ ਦਾ ਨਕਦ ਬਾਂਡ ਰੱਖਿਆ ਹੈ।

PunjabKesari

ਇਹ ਵੀ ਪੜ੍ਹੋ- 'ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜ਼ਖਮੀਆਂ ਨੂੰ ਬਚਾਉਣ ਲਈ ਇੱਕ ਮੈਡੀਕਲ ਹੈਲੀਕਾਪਟਰ ਬੁਲਾਇਆ, ਜਿਸ ਰਾਹੀਂ ਸਭ ਤੋਂ ਗੰਭੀਰ ਜ਼ਖਮੀ ਕੁੜੀ ਨੂੰ ਵੋਰਸੇਸਟਰ ਦੇ ਯੂਮਾਸ-ਮੈਮੋਰੀਅਲ ਮੈਡੀਕਲ ਸੈਂਟਰ ਲਿਜਾਇਆ ਗਿਆ, ਪਰ ਉਦੋਂ ਤੱਕ ਉਸ ਦੀ ਮੋਤ ਹੋ ਚੁੱਕੀ ਸੀ। 

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਹਾਦਸੇ ਵਿੱਚ ਸ਼ਾਮਲ ਗੁਜਰਾਤੀ ਪਰਿਵਾਰ ਆਪਣੇ ਪੁੱਤਰ ਦਾ ਜਨਮਦਿਨ ਮਨਾਉਣ ਜਾ ਰਿਹਾ ਸੀ। ਪੁਲਸ ਨੇ ਮ੍ਰਿਤਕ ਕੁੜੀ ਦੀ ਮਾਂ ਦਾ ਨਾਂ ਮੀਨਾਬੇਨ ਪਟੇਲ ਦੱਸਿਆ ਹੈ, ਜਦੋਂ ਕਿ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਉਸ ਦੇ ਭਰਾ ਦਾ ਨਾਂ ਜਾਰੀ ਨਹੀਂ ਕੀਤਾ ਗਿਆ। ਹਾਦਸੇ ਤੋਂ ਬਾਅਦ ਅਤੁਲ ਪਟੇਲ ਦੇ ਪਰਿਵਾਰ ਦੇ ਚਾਰੇ ਮੈਂਬਰਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਪੰਜ ਸਾਲਾ ਧੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News