ਤੁਰੇ ਜਾਂਦੇ ਪਰਿਵਾਰ 'ਤੇ ਹੋ ਬਾਈਕ ਸਵਾਰ ਨੌਜਵਾਨਾਂ ਨੇ ਵਰ੍ਹਾ'ਤੀਆਂ ਗੋਲ਼ੀਆਂ, ਮਾਂ-ਧੀ ਦੀ ਹੋਈ ਮੌਤ
Monday, Jun 09, 2025 - 04:44 PM (IST)

ਨੈਸ਼ਨਲ ਡੈਸਕ- ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸਵੇਰੇ ਪਟਨਾ ਦੇ ਆਲਮਗੰਜ ਪੁਲਸ ਸਟੇਸ਼ਨ ਦੀ ਸੀਮਾ ਦੇ ਅਧੀਨ ਆਉਂਦੇ ਅਰਫਾਬਾਦ ਇਲਾਕੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ 'ਤੇ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਮਾਂ-ਧੀ ਦੀ ਮੌਤ ਹੋ ਗਈ, ਜਦਕਿ ਪਤੀ ਦਾ ਇਲਾਜ ਚੱਲ ਰਿਹਾ ਹੈ।
ਇਹ ਘਟਨਾ ਸਵੇਰੇ 9.15 ਵਜੇ ਦੇ ਕਰੀਬ ਵਾਪਰੀ ਜਦੋਂ ਇਕ ਵਿਅਕਤੀ ਆਪਣੀ ਪਤਨੀ ਤੇ ਧੀ ਨਾਲ ਸਥਾਨਕ ਬਾਜ਼ਾਰ ਜਾ ਰਹੇ ਸਨ ਤੇ ਇਸੇ ਦੌਰਾਨ ਕਥਿਤ ਤੌਰ 'ਤੇ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਅਚਾਨਕ ਗੋਲ਼ੀਆਂ ਚਲਾ ਦਿੱਤੀਆਂ। ਪਟਨਾ ਸ਼ਹਿਰ ਦੇ ਵਧੀਕ ਪੁਲਸ ਸੁਪਰਡੈਂਟ (ਏ.ਐੱਸ.ਪੀ.) ਅਤੁਲੇਸ਼ ਝਾਅ ਨੇ ਹਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਸੀ ਕਿ ਔਰਤ ਅਤੇ ਉਸ ਦੀ ਧੀ ਦੀ ਹਾਲਤ ਨਾਜ਼ੁਕ ਹੈ, ਜਦੋਂ ਕਿ ਪਤੀ ਦੇ ਪੈਰ ਵਿੱਚ ਗੋਲੀ ਲੱਗੀ ਹੈ। ਇਸ ਮਗਰੋਂ ਹੁਣ ਖ਼ਬਰ ਮਿਲੀ ਹੈ ਕਿ ਔਰਤ ਉਸ ਦੀ ਧੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ- 5 ਜ਼ਿਲ੍ਹਿਆਂ 'ਚ ਕਰਫ਼ਿਊ ! ਇੰਟਰਨੈੱਟ ਵੀ ਹੋ ਗਿਆ ਬੰਦ, ਲੱਗ ਗਈਆਂ ਸਖ਼ਤ ਪਾਬੰਦੀਆਂ
ਔਰਤ ਦੀ ਪਛਾਣ ਐੱਨ.ਐੱਮ.ਸੀ.ਐੱਚ. ਤੋਂ ਸੇਵਾਮੁਕਤ ਨਰਸ ਮਹਾਲਕਸ਼ਮੀ ਮਹਿਤਾ ਅਤੇ ਉਸ ਦੇ ਪਤੀ ਧਨੰਜੈ ਮਹਿਤਾ ਵਜੋਂ ਹੋਈ ਹੈ। ਮਹਾਲਕਸ਼ਮੀ ਅਤੇ ਉਸ ਦੀ ਧੀ ਨੂੰ ਛਾਤੀ, ਪੇਟ ਅਤੇ ਪਿੱਠ ਵਿੱਚ ਗੋਲੀਆਂ ਲੱਗੀਆਂ ਸਨ, ਜਦ ਕਿ ਧਨੰਜੈ ਨੂੰ ਲੱਤ ਵਿੱਚ ਗੋਲੀ ਲੱਗੀ ਸੀ। ਇਲਾਜ ਦੌਰਾਨ ਮਾਂ-ਧੀ ਦੀ ਜਾਨ ਨਹੀਂ ਬਚਾਈ ਜਾ ਸਕੀ, ਜਦਕਿ ਧਨੰਜੈ ਦਾ ਇਲਾਜ ਕੀਤਾ ਜਾ ਰਿਹਾ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਪੀ. ਝਾਅ ਨੇ ਦੱਸਿਆ ਕਿ ਹਮਲਾ ਨਿੱਜੀ ਰੰਜਿਸ਼ ਕਾਰਨ ਹੋਇਆ ਜਾਪਦਾ ਹੈ। ਹਾਲਾਂਕਿ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਤੋਂ ਇਲਾਵਾ ਪੁਲਸ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ।
ਇਹ ਵੀ ਪੜ੍ਹੋ- ਅਸਮਾਨੋਂ ਵਰ੍ਹਨ ਲੱਗੀ ਅੱਗ ! 47 ਨੂੰ ਟੱਪਿਆ ਪਾਰਾ, ਜਾਣੋ ਕਦੋਂ ਮਿਲੇਗੀ ਰਾਹਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e