ਪ੍ਰਸਿੱਧ ਪ੍ਰਮਾਣੂ ਵਿਗਿਆਨੀ ਸੇਖਰ ਬਾਸੂ ਦਾ ਕੋਰੋਨਾ ਕਾਰਨ ਦਿਹਾਂਤ

Thursday, Sep 24, 2020 - 08:12 PM (IST)

ਪ੍ਰਸਿੱਧ ਪ੍ਰਮਾਣੂ ਵਿਗਿਆਨੀ ਸੇਖਰ ਬਾਸੂ ਦਾ ਕੋਰੋਨਾ ਕਾਰਨ ਦਿਹਾਂਤ

ਨਵੀਂ ਦਿੱਲੀ - ਕੋਰੋਨਾ ਵਾਇਰਸ ਇਨਫੈਕਸ਼ਨ ਦੀ ਵਜ੍ਹਾ ਨਾਲ ਅੱਜ ਦੇਸ਼ ਨੇ ਵਿਸ਼ਵ ਪ੍ਰਸਿੱਧ ਪ੍ਰਮਾਣੂ ਵਿਗਿਆਨੀ ਅਤੇ ਪਦਮਸ਼੍ਰੀ ਸਨਮਾਨਿਤ ਡਾ. ਸੇਖਰ ਬਾਸੂ ਨੂੰ ਗੁਆ ਦਿੱਤਾ। 68 ਸਾਲਾ ਸੇਖਰ ਬਾਸੂ ਨੇ ਵੀਰਵਾਰ ਨੂੰ ਇੱਕ ਨਿੱਜੀ ਹਸਪਤਾਲ 'ਚ ਆਖਰੀ ਸਾਹ ਲਈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸੂਬਾ ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸੇਖਰ ਬਾਸੂ ਕੋਰੋਨਾ ਇਨਫੈਕਸ਼ਨ ਤੋਂ ਇਲਾਵਾ ਕਈ ਹੋਰ ਬੀਮਾਰੀਆਂ ਤੋਂ ਪੀੜਤ ਸਨ, ਅੱਜ ਸਵੇਰੇ 4 ਵਜ ਕੇ 50 ਮਿੰਟ 'ਤੇ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਿਹਾ। ਡਾ. ਸੇਖਰ ਬਾਸੂ ਨੂੰ ਦੇਸ਼ ਪ੍ਰਮਾਣੂ ਊਰਜਾ ਪ੍ਰੋਗਰਾਮ 'ਚ ਉਨ੍ਹਾਂ ਦੇ  ਯੋਗਦਾਨ ਲਈ ਹਮੇਸ਼ਾ ਯਾਦ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ  ਦੇ ਦਿਹਾਂਤ 'ਤੇ ਸੋਗ ਪ੍ਰਗਟਾਇਆ ਹੈ।

ਡਾ. ਸੇਖਰ ਬਾਸੂ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ, ਮੈਂ ਪ੍ਰਮਾਣੂ ਊਰਜਾ ਵਿਗਿਆਨੀ ਡਾ. ਸੇਖਰ ਬਾਸੂ ਦੇ ਦਿਹਾਂਤ ਤੋਂ ਦੁਖੀ ਹਾਂ, ਜਿਨ੍ਹਾਂ ਨੇ ਪ੍ਰਮਾਣੂ ਵਿਗਿਆਨ ਅਤੇ ਇੰਜੀਨਿਅਰਿੰਗ 'ਚ ਭਾਰਤ ਨੂੰ ਇੱਕ ਆਗੂ ਦੇਸ਼ ਦੇ ਰੂਪ 'ਚ ਸਥਾਪਤ ਕਰਨ 'ਚ ਮਹੱਤਵਪੂਰਣ ਭੂਮਿਕਾ ਨਿਭਾਈ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ।


author

Inder Prajapati

Content Editor

Related News