ਵੱਡੀ ਖ਼ਬਰ : ਇਸ ਪ੍ਰਸਿੱਧ ਮੰਦਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Monday, Oct 28, 2024 - 12:48 PM (IST)

ਵੱਡੀ ਖ਼ਬਰ : ਇਸ ਪ੍ਰਸਿੱਧ ਮੰਦਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨੈਸ਼ਨਲ ਡੈਸਕ : ਦੇਸ਼ ਇਸ ਸਮੇਂ ਬੰਬ ਦੀਆਂ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੈ। ਹਾਲ ਹੀ 'ਚ ਦਿੱਲੀ 'ਚ ਸਕੂਲਾਂ ਅਤੇ ਫਲਾਈਟਾਂ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਸੀ। ਤਿੰਨ ਦਿਨ ਬਾਅਦ ਤਿਰੂਪਤੀ ਵਿੱਚ ਵੀ ਇਸਕਾਨ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ। ਧਮਕੀ ਮਿਲਦੇ ਹੀ ਪੁਲਸ ਅਤੇ ਮੰਦਰ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਤੁਰੰਤ ਫਾਇਰ ਬ੍ਰਿਗੇਡ, ਪੁਲਸ ਟੀਮਾਂ, ਬੰਬ ਨਿਰੋਧਕ ਦਸਤੇ (ਬੀਡੀਐੱਸ) ਅਤੇ ਡੌਗ ਸਕੁਐਡ ਨਾਲ ਮੰਦਰ ਦੀ ਥਾਂ-ਥਾਂ ਤਲਾਸ਼ੀ ਲਈ ਗਈ ਪਰ ਮੰਦਰ ਦੇ ਅਹਾਤੇ ਵਿੱਚੋਂ ਕੋਈ ਵਿਸਫੋਟਕ ਨਹੀਂ ਮਿਲਿਆ। ਇਸ ਤੋਂ ਬਾਅਦ ਮੰਦਰ ਦੀ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ ਅਤੇ ਹਰ ਆਉਣ ਵਾਲੇ ਦੀ ਸਖਤੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

ਧਮਕੀ ਦੀ ਜਾਣਕਾਰੀ
ਮੀਡੀਆ ਰਿਪੋਰਟਾਂ ਮੁਤਾਬਕ ਇਸਕਾਨ ਮੰਦਰ ਦੇ ਸਟਾਫ ਨੂੰ 27 ਅਕਤੂਬਰ ਨੂੰ ਇੱਕ ਈਮੇਲ ਮਿਲੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪਾਕਿਸਤਾਨ ਦੀ ਆਈਐੱਸਆਈ ਨਾਲ ਜੁੜੇ ਅੱਤਵਾਦੀ ਮੰਦਰ ਨੂੰ ਉਡਾ ਦੇਣਗੇ। ਧਮਕੀ ਮਿਲਣ ਤੋਂ ਬਾਅਦ ਬੰਬ ਨਿਰੋਧਕ ਟੀਮ ਅਤੇ ਡੌਗ ਸਕੁਐਡ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ ਪਰ ਉਥੋਂ ਕੋਈ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਇਸ ਤੋਂ ਬਾਅਦ ਪੁਲਸ ਨੇ ਇਸ ਧਮਕੀ ਨੂੰ ਫਰਜ਼ੀ ਕਰਾਰ ਦਿੱਤਾ ਹੈ ਅਤੇ ਈਮੇਲ ਆਈਡੀ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਤਿਰੂਪਤੀ ਦੇ ਦੋ ਵੱਡੇ ਹੋਟਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੇ ਇਨ੍ਹਾਂ ਹੋਟਲਾਂ ਦੀ ਤਲਾਸ਼ੀ ਮੁਹਿੰਮ ਵੀ ਚਲਾਈ ਪਰ ਉਥੋਂ ਵੀ ਕੁਝ ਨਹੀਂ ਮਿਲਿਆ, ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਧਮਕੀਆਂ ਨੂੰ ਫਰਜ਼ੀ ਕਰਾਰ ਦਿੱਤਾ। ਧਮਕੀਆਂ ਵਿੱਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਿੰਗਪਿਨ ਜਾਫਰ ਸਾਦਿਕ ਦਾ ਨਾਮ ਹੈ, ਜਿਸ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤਾਮਿਲਨਾਡੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਤਿਰੂਪਤੀ ਦੇ ਤਿੰਨ ਹੋਰ ਹੋਟਲਾਂ ਨੂੰ ਵੀ ਬੰਬ ਦੀ ਧਮਕੀ ਮਿਲੀ ਸੀ, ਜਿਨ੍ਹਾਂ ਨੂੰ ਸੁਰੱਖਿਆ ਬਲਾਂ ਨੇ ਪੂਰੀ ਤਲਾਸ਼ੀ ਲੈਣ ਤੋਂ ਬਾਅਦ ਫਰਜ਼ੀ ਕਰਾਰ ਦਿੱਤਾ ਸੀ। ਇਹ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News