ਉਤਰਾਖੰਡ ''ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਫਰਹਾਨ ਅਖਤਰ, ਪ੍ਰਭਾਵਿਤ ਲੋਕਾਂ ਨੂੰ ਦਾਨ ਕੀਤੇ 50 ਫੋਨ
Tuesday, Aug 26, 2025 - 01:43 PM (IST)

ਐਂਟਰਟੇਨਮੈਂਟ ਡੈਸਕ- ਉਤਰਾਖੰਡ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹ ਕਾਰਨ ਲੋਕਾਂ ਦਾ ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਦੇਹਰਾਦੂਨ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਮੁਸੀਬਤ ਦੀ ਘੜੀ ਵਿੱਚ ਬਾਲੀਵੁੱਡ ਅਦਾਕਾਰ ਫਰਹਾਨ ਅਖ਼ਤਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।
ਇਹ ਵੀ ਪੜ੍ਹੋ: ਵੱਡੀ ਖਬਰ; ਗੋਲੀਆਂ ਨਾਲ ਭੁੰਨ'ਤਾ ਮਸ਼ਹੂਰ ਕਾਮੇਡੀਅਨ
ਰਿਪੋਰਟਾਂ ਅਨੁਸਾਰ, ਫਰਹਾਨ ਅਖ਼ਤਰ ਨੇ ਉਤਰਾਖੰਡ ਦੇ ਹਰਸ਼ਿਲ ਅਤੇ ਧਰਾਲੀ ਇਲਾਕਿਆਂ ਦੇ ਹੜ੍ਹ ਪੀੜਤਾਂ ਲਈ 50 ਮੋਬਾਈਲ ਫੋਨ ਦਾਨ ਕੀਤੇ ਹਨ ਤਾਂ ਜੋ ਉਹ ਆਪਣਿਆਂ ਨਾਲ ਸੰਪਰਕ ਵਿੱਚ ਰਹਿ ਸਕਣ ਅਤੇ ਜ਼ਰੂਰੀ ਸਹਾਇਤਾ ਪ੍ਰਾਪਤ ਕਰ ਸਕਣ। ਫਰਹਾਨ ਅਖ਼ਤਰ ਦੇ ਇਸ ਕਦਮ ਦੀ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਵੱਲੋਂ ਖੂਬ ਸ਼ਲਾਖਾ ਕੀਤੀ ਜਾ ਰਹੀ ਹੈ। ਹੜ੍ਹ ਕਾਰਨ ਕਈ ਇਲਾਕਿਆਂ ਵਿੱਚ ਸੰਚਾਰ ਪ੍ਰਣਾਲੀ ਪ੍ਰਭਾਵਿਤ ਹੋਈ ਸੀ, ਜਿਸ ਨਾਲ ਪੀੜਤ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ influencer ਨੇ ਬਸਪਾ ਮੁਖੀ ਮਾਇਆਵਤੀ ਨੂੰ ਕਿਹਾ 'ਮੰਮੀ', ਦਰਜ ਹੋ ਗਈ FIR
ਇਹ ਸਹਾਇਤਾ ਗੁਰੂਗ੍ਰਾਮ ਆਧਾਰਿਤ ਨੋਨ-ਪ੍ਰੋਫਿਟ ਆਰਗੇਨਾਈਜੇਸ਼ਨ ਭਾਰਤ ਡਿਜ਼ਾਸਟਰ ਰਿਲੀਫ ਫਾਊਂਡੇਸ਼ਨ (BDRF) ਰਾਹੀਂ ਪਹੁੰਚਾਈ ਗਈ। ਸੰਸਥਾ ਦੇ ਦਿਵਿਆਨਸ਼ੁ ਉਪਾਧਿਆਏ ਨੇ ਫਰਹਾਨ ਅਖ਼ਤਰ ਨਾਲ ਸੰਪਰਕ ਕੀਤਾ ਸੀ, ਜਿਸ ਤੋਂ ਬਾਅਦ ਅਦਾਕਾਰ ਨੇ ਲਗਭਗ 7000 ਰੁਪਏ ਕੀਮਤ ਵਾਲੇ 50 ਫੋਨ ਭੇਜੇ। ਇਹ ਫੋਨ ਖਾਸ ਕਰਕੇ ਉਹਨਾਂ ਲੋਕਾਂ ਲਈ ਹਨ, ਜਿਨ੍ਹਾਂ ਕੋਲ ਆਪਣੇ ਪਰਿਵਾਰ ਨਾਲ ਸੰਪਰਕ ਕਰਨ ਦਾ ਕੋਈ ਸਾਧਨ ਨਹੀਂ ਹੈ।
ਇਹ ਵੀ ਪੜ੍ਹੋ: ਨਹੀਂ ਦੇਖ ਸਕੋਗੇ ਭਾਰਤ-ਪਾਕਿ ਦਾ ਮਹਾਮੁਕਾਬਲਾ ! ਉੱਠੀ Live Telecast ਰੋਕਣ ਦੀ ਮੰਗ
ਕੰਮ ਦੇ ਮੋਰਚੇ ‘ਤੇ, ਫਰਹਾਨ ਅਖ਼ਤਰ ਜਲਦ ਹੀ ਫਿਲਮ “120 ਬਹਾਦੁਰ” ਵਿੱਚ ਨਜ਼ਰ ਆਉਣ ਵਾਲੇ ਹਨ, ਜਿਸ ਵਿੱਚ ਉਨ੍ਹਾਂ ਦੇ ਨਾਲ ਰਾਸ਼ੀ ਖੰਨਾ ਮੁੱਖ ਭੂਮਿਕਾ ਨਿਭਾਏਗੀ।
ਇਹ ਵੀ ਪੜ੍ਹੋ: AI ਨਾਲ ਪਿਆਰ ਦੀਆਂ ਪੀਂਘਾਂ ਪਾ ਬੈਠਾ 76 ਸਾਲਾ ਬਜ਼ੁਰਗ, ਅਸਲੀ ਔਰਤ ਸਮਝ ਜਦੋਂ ਗਿਆ ਮਿਲਣ ਤਾਂ..
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8