ਚਾਹ ਦੀ ਦੁਕਾਨ ਚਲਾਉਣ ਵਾਲੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਸਿਰ ਤੇ ਗਰਦਨ ''ਤੇ ਮਿਲੇ ਸੱਟਾਂ ਦੇ ਨਿਸ਼ਾਨ

Saturday, Dec 16, 2023 - 05:13 PM (IST)

ਚਾਹ ਦੀ ਦੁਕਾਨ ਚਲਾਉਣ ਵਾਲੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਸਿਰ ਤੇ ਗਰਦਨ ''ਤੇ ਮਿਲੇ ਸੱਟਾਂ ਦੇ ਨਿਸ਼ਾਨ

ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਤਿਲਪਤ ਪਿੰਡ 'ਚ ਚਾਹ ਦੀ ਦੁਕਾਨ ਚਲਾਉਣ ਵਾਲੇ ਬਜ਼ੁਰਗ ਵਿਅਕਤੀ ਦਾ ਦੇਰ ਰਾਤ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਇਕ ਕੁਹਾੜੀ ਬਰਾਮਦ ਹੋਈ ਹੈ। ਮ੍ਰਿਤਕ ਦੇ ਸਿਰ ਅਤੇ ਗਰਦਨ 'ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮੁਆਇਨਾ ਕੀਤਾ। ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਕ੍ਰਾਈਮ ਬ੍ਰਾਂਚ ਅਤੇ ਥਾਣਾ ਸਦਰ ਦੀ ਟੀਮ ਮੁਲਜ਼ਮਾਂ ਦੀ ਭਾਲ ਵਿਚ ਲੱਗੀ ਹੋਈ ਹੈ। ਘਟਨਾ 'ਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮ੍ਰਿਤਕ ਰਮਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਆਲੇ-ਦੁਆਲੇ ਦੇ ਲੋਕਾਂ ਤੋਂ ਮਿਲੀ ਸੀ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਰਮਨ ਮ੍ਰਿਤਕ ਹਾਲਤ 'ਚ ਜ਼ਮੀਨ 'ਤੇ ਡਿੱਗਿਆ ਪਿਆ ਸੀ। ਇਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਮੌਕੇ 'ਤੇ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਰਮਨ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਚਾਹ ਦੀ ਛੋਟੀ ਜਿਹੀ ਦੁਕਾਨ ਚਲਾਉਂਦਾ ਸੀ। ਘਰ ਵਿਚ ਕੋਈ ਨਹੀਂ ਜਾਣਦਾ ਕਿ ਇਹ ਕਤਲ ਕਿਸ ਨੇ ਕੀਤਾ ਹੈ।
 


author

Tanu

Content Editor

Related News