ਫਰੀਦਾਬਾਦ ''ਚ ਅਣਪਛਾਤੇ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Tuesday, Oct 01, 2019 - 11:21 AM (IST)

ਫਰੀਦਾਬਾਦ ''ਚ ਅਣਪਛਾਤੇ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਫਰੀਦਾਬਾਦ—ਹਰਿਆਣਾ ਦੇ ਫਰੀਦਾਬਾਦ ਜ਼ਿਲੇ 'ਚ ਅਣਪਛਾਤੇ ਬਦਮਾਸ਼ਾਂ ਨੇ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਸ਼ਰਵਣ ਕੁਮਾਰ ਦੇ ਰੂਪ 'ਚ ਹੋਈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਬਦਮਾਸ਼ਾਂ ਨੇ ਇੱਕ ਪ੍ਰਾਪਰਟੀ ਡੀਲਰ ਦੇ ਦਫਤਰ 'ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜ਼ਾਮ ਦੇ ਕੇ ਬਦਮਾਸ਼ ਮੌਕੇ 'ਤੇ ਫਰਾਰ ਹੋ ਗਏ ਪਰ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।


author

Iqbalkaur

Content Editor

Related News