ਫਰੀਦਾਬਾਦ ’ਚ ਬੈਟਰੀ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ

05/21/2022 2:54:20 PM

ਫਰੀਦਾਬਾਦ– ਫਰੀਦਾਬਾਦ ’ਚ ਇਕ ਬੈਟਰੀ ਬਣਾਉਣ ਵਾਲੀ ਫੈਕਟਰੀ ’ਚ ਸ਼ਨੀਵਾਰ ਯਾਨੀ ਕਿ ਅੱਜ ਭਿਆਨਕ ਅੱਗ ਲੱਗ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਅੱਗ ਬੁਝਾਉਣ ਲਈ ਪਹੁੰਚੀਆਂ। ਬੈਟਰੀ ਬਣਾਉਣ ਵਾਲੀ ਇਹ ਫੈਕਟਰੀ ਸੈਕਟਰ-35 ਦੇ ਅਨੰਗਪੁਰ ’ਚ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਅੱਗ ’ਤੇ ਕਾਬੂ ਪਾਉਣ ’ਚ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਅੱਗ ਜਿਸ ਸਮੇਂ ਲੱਗੀ, ਉਸ ਸਮੇਂ ਫੈਕਟਰੀ ’ਚ ਕਾਮੇ ਕੰਮ ਕਰ ਰਹੇ ਸਨ।

ਦੱਸਣਯੋਗ ਹੈ ਕਿ ਫਰੀਦਾਬਾਦ ਦੇ ਅਨੰਗਪੁਰ ’ਚ ਇਕ ਹਫ਼ਤੇ ਪਹਿਲਾਂ ਵੀ ਇਕ ਕੈਮੀਕਲ ਫੈਕਟਰੀ ’ਚ ਅੱਗ ਲੱਗੀ ਸੀ। ਉਸ ਸਮੇਂ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਸੀ। ਹਾਦਸੇ ’ਚ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਗਈ ਸੀ। 


Tanu

Content Editor

Related News