ਰੱਖੜੀ ਬੰਨ੍ਹਵਾਉਣ ਆਏ ਭਰਾ ਨੂੰ ਘਰ ਅੰਦਰ ਦਾਖ਼ਲ ਹੋ ਕੇ ਬਦਮਾਸ਼ਾਂ ਨੇ ਮਾਰੀ ਗੋਲੀ

Tuesday, Aug 20, 2024 - 10:50 AM (IST)

ਰੱਖੜੀ ਬੰਨ੍ਹਵਾਉਣ ਆਏ ਭਰਾ ਨੂੰ ਘਰ ਅੰਦਰ ਦਾਖ਼ਲ ਹੋ ਕੇ ਬਦਮਾਸ਼ਾਂ ਨੇ ਮਾਰੀ ਗੋਲੀ

ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ 'ਚ ਰੱਖੜੀ ਮੌਕੇ ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ 19 ਸਾਲਾ ਨੌਜਵਾਨ ਮੁੰਡੇ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਰ ਅੰਦਰ ਦਾਖ਼ਲ ਹੋ ਕੇ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਸਵੇਰੇ-ਸਵੇਰੇ ਇਕ ਤੋਂ ਬਾਅਦ ਇਕ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ

PunjabKesari

ਜਾਣਕਾਰੀ ਮੁਤਾਬਕ ਮਾਮਲਾ ਬੱਲਭਗੜ੍ਹ ਦੇ ਆਦਰਸ਼ ਨਗਰ ਦਾ ਹੈ, ਜਿੱਥੇ ਅਰੁਣ ਨੂੰ ਖ਼ੁਦ ਦੇ ਹੀ ਘਰ ਵਿਚ ਦੋ ਬਦਮਾਸ਼ਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਅਰੁਣ ਰੋਹਤਕ ਵਿਚ ਡਿਪਲੋਮਾ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਉੱਥੇ ਹੀ ਰਹਿੰਦਾ ਸੀ। ਰੱਖੜੀ ਦੇ ਤਿਉਹਾਰ ਮੌਕੇ ਉਹ ਭੈਣ ਤੋਂ ਰੱਖੜੀ ਬੰਨ੍ਹਵਾਉਣ ਲਈ ਘਰ ਆਇਆ ਸੀ। ਤਾਕ ਲਾ ਕੇ ਬੈਠੇ ਦੋ ਬਦਮਾਸ਼ਾਂ ਨੇ ਅਰੁਣ ਨੂੰ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਹਾਲਾਂਕਿ ਪੂਰੀ ਘਟਨਾ ਦਾ ਇਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਇਆ ਹੈ, ਜਿਸ ਵਿਚ ਨਕਾਬਪੋਸ਼ ਦੋ ਦੋਸ਼ੀ ਮੋਟਰਸਾਈਕਲ 'ਤੇ ਆਉਂਦੇ ਅਤੇ ਜਾਂਦੇ ਹੋਏ ਵਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ- ਪਤੀ-ਪਤਨੀ ਨੂੰ ਘਸੀੜਦੀ ਲੈ ਗਈ ਬੱਸ; ਹਾਦਸੇ 'ਚ ਪੈ ਗਏ ਸਦਾ ਲਈ ਵਿਛੋੜੇ, ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਸੀ ਔਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News