ਖੇਤੀ ਕਾਨੂੰਨ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ ''ਵਿਚੌਲਿਆਂ ਦੇ ਵਿਚੌਲੇ'': ਜਾਵਡੇਕਰ

10/04/2020 2:35:55 PM

ਪਣਜੀ (ਭਾਸ਼ਾ)— ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਹਾਲ ਹੀ ਵਿਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ 'ਵਿਚੌਲਿਆਂ ਦੇ ਵਿਚੌਲੇ' ਵਾਂਗ ਕੰਮ ਕਰਨ ਦਾ ਦੋਸ਼ ਲਾਇਆ। ਜਾਵਡੇਕਰ ਨੇ ਖੇਤੀ ਕਾਨੂੰਨਾਂ ਦੇ ਸੰਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੀ ਭਾਜਪਾ ਦੀ ਪਹਿਲ ਤਹਿਤ ਗੋਆ ਦੌਰੇ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਸਲ ਸਥਿਤੀ ਇਹ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਪੈਦਾਵਾਰ ਦੀ ਘੱਟ ਕੀਮਤ ਮਿਲਦੀ ਹੈ, ਜਦਕਿ ਉਪਭੋਗਤਾ ਉੱਚੀਆਂ ਕੀਮਤਾਂ 'ਤੇ ਇਸ ਨੂੰ ਖਰੀਦਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਚੌਲੇ ਕੀਮਤਾਂ 'ਚ ਵਾਧਾ ਕਰਦੇ ਹਨ ਅਤੇ ਖੇਤੀ ਕਾਨੂੰਨ ਇਨ੍ਹਾਂ ਵਿਚੌਲਿਆਂ ਨੂੰ ਖਤਮ ਕਰ ਕੇ ਇਸ ਸਮੱਸਿਆ ਨੂੰ ਦੂਰ ਕਰਦਾ ਹੈ। 
ਜਾਵਡੇਕਰ ਨੇ ਦੋਸ਼ ਲਾਇਆ ਕਿ ਕਈ ਵਾਰ ਮੈਨੂੰ ਮਹਿਸੂਸ ਹੁੰਦਾ ਹੈ ਕਿ ਵਿਰੋਧੀ ਪਾਰਟੀਆਂ ਵਿਚੌਲਿਆਂ ਦੀ ਵਿਚੌਲੇ ਬਣ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਖ਼ੁਦ ਖਤਮ ਹੋ ਜਾਵੇਗਾ। ਝੂਠ ਘੱਟ ਸਮੇਂ ਤੱਕ ਜ਼ਿੰਦਾ ਰਹਿੰਦਾ ਹੈ, ਜਦਕਿ ਸੱਚ ਹਮੇਸ਼ਾ ਰਹਿੰਦਾ ਹੈ। ਜਾਵਡੇਕਰ ਨੇ ਅੱਗੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਆਪਣੇ ਭਾਸ਼ਣਾਂ ਵਿਚ ਖੇਤਰੀ ਸੁਧਾਰਾਂ ਦੀ ਗੱਲ ਆਖੀ ਸੀ ਪਰ ਕਾਂਗਰਸ ਨੇ ਹੁਣ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਖੇਤੀ ਉਤਪਾਦ ਮਾਰਕੀਟਿੰਗ ਕਮੇਟੀ ਨੂੰ ਲੈ ਕੇ ਇਹ ਵਹਿਮ ਫੈਲਾਅ ਰਹੀਆਂ ਹਨ ਕਿ ਨਵੇਂ ਕਾਨੂੰਨ ਤਹਿਤ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ।

ਸਰਕਾਰ ਖੇਤੀ ਉਤਪਾਦਾਂ ਨੂੰ ਖਰੀਦਣਾ ਬੰਦ ਕਰ ਦੇਵੇਗੀ ਅਤੇ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਬੰਦ ਕਰ ਦਿੱਤਾ ਜਾਵੇਗਾ। ਜਾਵਡੇਕਰ ਨੇ ਕਿਹਾ ਕਿ ਇਹ ਸਭ ਝੂਠ ਹੈ। ਦੇਸ਼ ਦੀ 60 ਫ਼ੀਸਦੀ ਆਬਾਦੀ ਖੇਤੀ ਖੇਤਰ ਨਾਲ ਜੁੜੀ ਹੈ ਪਰ ਦੇਸ਼ ਦੇ ਸਕਲ ਘਰੇਲੂ ਉਤਪਾਦ (ਜੀ. ਡੀ. ਪੀ.) ਵਿਚ ਉਨ੍ਹਾਂ ਦੀ ਹਿੱਸੇਦਾਰੀ ਮਹਿਜ 15 ਫ਼ੀਸਦੀ ਹੈ। ਅਜਿਹੇ ਵਿਚ ਉਤਪਾਦਕਤਾ ਵਧਾਉਣ ਦੇ ਨਾਲ-ਨਾਲ ਦੇਸ਼ ਦੇ ਬਾਹਰ ਵੀ ਉਨ੍ਹਾਂ ਨੂੰ ਬਾਜ਼ਾਰ ਉਪਲੱਬਧ ਕਰਾਉਣ ਦੀ ਲੋੜ ਹੈ, ਤਾਂ ਕਿ ਕਿਸਾਨਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋ ਸਕੇ। 

ਜ਼ਿਕਰਯੋਗ ਹੈ ਕਿ ਸੰਸਦ ਨੇ ਹਾਲ ਹੀ 'ਚ ਤਿੰਨ ਬਿੱਲਾਂ— ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰਮੋਸ਼ਨ ਤੇ ਸਹੂਲਤ) ਬਿੱਲ 2020, ਕੀਮਤ ਭਰੋਸਾ ਕਰਾਰ ਤੇ ਖੇਤੀ ਸੇਵਾਵਾਂ (ਸਸ਼ਕਤੀਕਰਨ ਤੇ ਸੁਰੱਖਿਆ) ਬਿੱਲ 2020, ਜ਼ਰੂਰੀ ਵਸਤਾਂ (ਸੋਧ) ਬਿੱਲ 2020 ਪਾਸ ਕੀਤਾ। ਰਾਸ਼ਟਰਪਤੀ ਰਾਮਨਾਥ ਕੋਵਿਦ ਦੀ ਮਨਜ਼ੂਰੀ ਤੋਂ ਬਾਅਦ ਤਿੰਨੋਂ ਕਾਨੂੰਨ 27 ਸਤੰਬਰ ਤੋਂ ਪ੍ਰਭਾਵੀ ਹੋ ਗਏ। 

ਇਹ ਵੀ ਪੜ੍ਹੋ: ਜਾਵਡੇਕਰ ਬੋਲੇ- ਖੇਤੀ ਕਾਨੂੰਨ ਨੂੰ ਮਿਲਿਆ ਭਰਵਾਂ ਹੁੰਗਾਰਾ, ਸਿਰਫ ਪੰਜਾਬ 'ਚ ਵਿਰੋਧ ਪ੍ਰਦਰਸ਼ਨ


Tanu

Content Editor

Related News