ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ‘ਕਾਲਾ ਦਿਵਸ’, ਗਾਜ਼ੀਪੁਰ ਬਾਰਡਰ ’ਤੇ ਲਹਿਰਾਏ ਗਏ ਕਾਲੇ ਝੰਡੇ
Wednesday, May 26, 2021 - 01:43 PM (IST)
ਨਵੀਂ ਦਿੱਲੀ— ਕਿਸਾਨ ਅੰਦੋਲਨ ਦੇ ਅੱਜ ਯਾਨੀ ਕਿ 26 ਮਈ ਨੂੰ 6 ਮਹੀਨੇ ਪੂਰੇ ਹੋਣ ’ਤੇ ਕਿਸਾਨਾਂ ਵਲੋਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ’ਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਆਪਣੀ ਸਾਥੀ ਕਿਸਾਨਾਂ ਨਾਲ ਕਾਲੇ ਝੰਡੇ ਲਹਿਰਾਏ। ਕਿਸਾਨਾਂ ਵਲੋਂ ਕਾਲਾ ਦਿਵਸ ਮਨਾਉਣ ਨੂੰ ਲੈ ਕੇ ਦਿੱਲੀ ’ਚ ਪੁਲਸ ਵੀ ਪੂਰੀ ਚੌਕਸ ਹੈ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
ਰਾਕੇਸ਼ ਟਿਕੈਤ ਨੇ ਕਿਸਾਨਾਂ ਦੇ ਸਮਰਥਨ ਦੇ ਨਾਲ ਆਪਣੇ ਹੱਥਾਂ ’ਚ ਕਾਲੇ ਝੰਡੇ ਫੜੇ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਹ ਤਸਵੀਰ ਗਾਜ਼ੀਪੁਰ ਬਾਰਡਰ ਦੀਆਂ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ‘ਕਾਲਾ ਦਿਵਸ’, ਗਾਜ਼ੀਪੁਰ ਬਾਰਡਰ ’ਤੇ ਲਹਿਰਾਏ ਗਏ ਕਾਲੇ ਝੰਡੇ
ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਤਲੇ ਵੀ ਫੂਕੇ ਪਰ ਪੁਲਸ ਅਧਿਕਾਰੀ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਨਜ਼ਰ ਆ ਰਹੇ ਹਨ।
ਕਾਲਾ ਦਿਵਸ ਮਨਾਉਣ ਨੂੰ ਲੈ ਕੇ ਰਾਕੇਸ਼ ਟਿਕੈਤ ਪੁਲਸ ਅਧਿਕਾਰੀਆਂ ਨਾਲ ਵੀ ਉਲਝ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਅੱਜ ਦਾ ਦਿਨ ਇਹ ਦੁਹਰਾਉਣ ਦਾ ਹੈ ਕਿ ਸਾਨੂੰ ਪ੍ਰਦਰਸ਼ਨ ਕਰਦੇ ਹੋਏ 6 ਮਹੀਨੇ ਹੋ ਗਏ ਹਨ। ਸਰਕਾਰ ਦੇ ਕਾਰਜਕਾਲ ਦੇ ਅੱਜ 7 ਸਾਲ ਪੂਰੇ ਹੋ ਗਏ ਹਨ ਪਰ ਉਹ ਸਾਡੀ ਗੱਲ ਸੁਣ ਨਹੀਂ ਰਹੀ ਹੈ।
ਇਹ ਵੀ ਪੜ੍ਹੋ : ਕਾਲਾ ਦਿਵਸ: ਡਿਪਟੀ CM ਦੁਸ਼ਯੰਤ ਚੌਟਾਲਾ ਦੀ ਕੋਠੀ ਦੇ ਬਾਹਰ ਕਿਸਾਨਾਂ ਨੇ ਤੋੜੇ ਬੈਰੀਕੇਡ, ਪੁਤਲੇ ਫੂਕੇ
ਓਧਰ ਕਾਲਾ ਦਿਵਸ ਮਨਾ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਾਨੂੰਨ ਰੱਦ ਨਹੀਂ ਕਰਦੀ ਪਰ ਅਸੀਂ ਚਾਹੁੰਦੇ ਹਾਂ ਕਿ ਖੇਤੀ ਕਾਨੂੰਨ ਰੱਦ ਹੋਣ। ਇਹ ਸਾਡੀ ਮਜਬੂਰੀ ਹੈ ਕਿ ਸਰਕਾਰ ਨੂੰ ਕਿਵੇਂ ਜਗਾਉਣਾ ਹੈ, ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਜੋਂ ਅਸੀਂ ਕਾਲੇ ਝੰਡੇ ਲਹਿਰਾ ਕੇ ਰੋਸ ਜ਼ਾਹਰ ਕਰ ਰਹੇ ਹਾਂ। ਦੱਸ ਦੇਈਏ ਕਿ ਇਸ ਅੰਦੋਲਨ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਾਲੇ 11 ਦੌਰ ਦੀਆਂ ਬੈਠਕਾਂ ਹੋਈਆਂ ਪਰ ਬੇਸਿੱਟਾ ਰਹੀਆਂ। ਸਰਕਾਰ ਕਾਨੂੰਨਾਂ ’ਚ ਸੋਧ ਕਰਨ ’ਤੇ ਅਤੇ ਕਿਸਾਨ ਕਾਨੂੰਨ ਰੱਦ ਕਰਾਉਣ ’ਤੇ ਅੜੇ ਹੋਏ ਹਨ। 26 ਨਵੰਬਰ 2020 ਨੂੰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਕੂਚ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਕੀ ਹੋਵੇਗਾ ਅੰਦੋਲਨ ਦਾ ਭਵਿੱਖ
ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਅਤੇ ਗੱਡੀਆਂ ’ਤੇ ਕਾਲਾ ਝੰਡਾ ਲਾਉਣ ਅਤੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਵੀ ਲਿਖੀ ਗਈ ਹੈ, ਜਿਸ ’ਚ ਖੇਤੀ ਕਾਨੂੰਨਾਂ ’ਤੇ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।