ਪਲਾਂ ’ਚ ਉੱਜੜ ਗਿਆ ਘਰ, ਕਿਸਾਨ ਤੇ ਉਸ ਦੇ 7 ਸਾਲਾ ਪੁੱਤ ਦੀ ਜ਼ਹਿਰ ਖਾਣ ਨਾਲ ਮੌਤ
Monday, Mar 18, 2024 - 06:23 AM (IST)
ਗਵਾਲੀਅਰ, (ਭਾਸ਼ਾ)– ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲੇ ’ਚ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਖਾਣ ਨਾਲ ਇਕ ਕਿਸਾਨ ਤੇ ਉਸ ਦੇ 7 ਸਾਲਾ ਪੁੱਤਰ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਸਪਤਾਲ ’ਚ ਦਾਖ਼ਲ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਪਮੰਡਲ ਪੁਲਸ ਅਧਿਕਾਰੀ (ਐੱਸ. ਡੀ. ਓ. ਪੀ.) ਸੰਤੋਸ਼ ਪਟੇਲ ਨੇ ਦੱਸਿਆ ਕਿ 15 ਮਾਰਚ ਦੀ ਰਾਤ ਨੂੰ ਬਿਜੌਲੀ ਥਾਣਾ ਖ਼ੇਤਰ ਦੇ ਬਿਲਹੇਟੀ ਪਿੰਡ ’ਚ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਪੁੱਤਰ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ।
ਇਹ ਖ਼ਬਰ ਵੀ ਪੜ੍ਹੋ : ਅਖੀਰ ਫੜਿਆ ਗਿਆ ਐਲਵਿਸ਼ ਯਾਦਵ, ਪੁਲਸ ਨੇ ਇਸ ਮਾਮਲੇ ’ਚ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ’ਚ
ਐੱਸ. ਡੀ. ਓ. ਪੀ. ਨੇ ਕਿਹਾ, ‘‘ਉਨ੍ਹਾਂ ਨੂੰ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਸ਼ਨੀਵਾਰ ਨੂੰ ਇਲਾਜ ਦੌਰਾਨ 7 ਸਾਲ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਦੀ ਐਤਵਾਰ ਨੂੰ ਮੌਤ ਹੋ ਗਈ। ਔਰਤ ਦਾ ਇਲਾਜ ਜਾਰੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪਰਿਵਾਰ ਨੇ ਇਹ ਕਦਮ ਕਿਉਂ ਚੁੱਕਿਆ।’’
ਮ੍ਰਿਤਕ ਦੇ ਰਿਸ਼ਤੇਦਾਰ ਜੈ ਸਿੰਘ ਨੇ ਦੱਸਿਆ, ‘‘ਮੈਨੂੰ ਸੂਚਨਾ ਮਿਲੀ ਕਿ ਮੁਕੇਸ਼ (32) ਨੇ ਆਪਣੀ ਪਤਨੀ ਸੁਮਨ (30) ਤੇ ਪੁੱਤਰ ਤਰੁਣ (7) ਨਾਲ ਮਿਲ ਕੇ 15 ਮਾਰਚ ਦੀ ਰਾਤ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਸ ਦੇ ਪਰਿਵਾਰ ’ਚ ਕੋਈ ਝਗੜਾ ਨਹੀਂ ਸੀ ਤੇ ਮੁਕੇਸ਼ ਦੀ ਮਾਂ ਤੇ ਪਿਤਾ ਵੀ ਉਸ ਦੇ ਨਾਲ ਰਹਿੰਦੇ ਸਨ।’’ ਸਿੰਘ ਨੇ ਦੱਸਿਆ ਕਿ ਮੁਕੇਸ਼ ਖੇਤੀ ਦਾ ਕੰਮ ਕਰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।