ਦੁਖ਼ਦਾਇਕ ਖ਼ਬਰ: ਕਰਨਾਲ ’ਚ ਪੁਲਸ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਕਿਸਾਨ ਸੁਸ਼ੀਲ ਕਾਜਲ ਦੀ ਹੋਈ ਮੌਤ

08/29/2021 6:18:34 PM

ਕਰਨਾਲ— ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਅੰਦੋਲਨਕਾਰੀ ਕਿਸਾਨਾਂ ’ਤੇ ਸ਼ਨੀਵਾਰ ਨੂੰ ਹੋਏ ਪੁਲਸ ਦੇ ਲਾਠੀਚਾਰਜ ਤੋਂ ਬਾਅਦ ਇਕ ਕਿਸਾਨ ਦੀ ਮੌਤ ਦੀ ਖ਼ਬਰ ਹੈ। ਇਹ ਕਿਸਾਨ ਵੀ ਪ੍ਰਦਰਸ਼ਨ ’ਚ ਸ਼ਾਮਲ ਸੀ ਅਤੇ ਪੁਲਸ ਵਲੋਂ ਕੀਤੀ ਗਈ ਲਾਠੀਚਾਰਜ ਦਾ ਸ਼ਿਕਾਰ ਹੋਇਆ। ਇਸ ਵਜ੍ਹਾ ਤੋਂ ਰਾਤ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਸੁਸ਼ੀਲ ਕਾਜਲ, ਕਰਨਾਲ ਜ਼ਿਲ੍ਹੇ ਦੇ ਰਾਏਪੁਰ ਜਾਟਾਨ ਪਿੰਡ ਦਾ ਵਸਨੀਕ ਸੀ। 

ਇਹ ਵੀ ਪੜ੍ਹੋ : ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ, ਸਥਿਤੀ ਬਣੀ ਤਣਾਅਪੂਰਨ

ਮਿਲੀ ਜਾਣਕਾਰੀ ਮੁਤਾਬਕ ਉਹ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ’ਚ ਹਿੱਸਾ ਲੈ ਰਿਹਾ ਸੀ। ਬੀਤੇ ਦਿਨ ਬਸਤਾੜਾ ਟੋਲ ਪਲਾਜ਼ਾ ’ਤੇ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ’ਚ ਸੁਸ਼ੀਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਸਨ। ਕਿਸਾਨ ਆਗੂ ਗੁਰਨਾਮ ਸਿੰਘ ਨੇ ਸੁਸ਼ੀਲ ਕੁਮਾਰ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਟਵਿੱਟਰ ’ਤੇ ਟਵੀਟ ਕਰਦੇ ਹੋਏ ਕਿਹਾ ਕਿ ਕਿਸਾਨ ਭਾਈਚਾਰਾ ਉਨ੍ਹਾਂ ਦੀ ਕੁਰਬਾਨੀ ਦਾ ਸਦਾ ਧੰਨਵਾਦੀ ਰਹੇਗੀ।

ਇਹ ਵੀ ਪੜ੍ਹੋ : ਕਿਸਾਨਾਂ ’ਤੇ ਲਾਠੀਚਾਰਜ ਮਗਰੋਂ ਚਢੂਨੀ ਦੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੂੰ ਅਪੀਲ, ਟੋਲ ਪਲਾਜ਼ਾ ਤੇ ਰੋਡ ਕਰ ਦਿਓ

PunjabKesari

ਦੱਸ ਦੇਈਏ ਕਿ ਸ਼ਨੀਵਾਰ ਨੂੰ ਹਰਿਆਣਾ ਪੁਲਸ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕਰਨਾਲ ’ਚ ਬਸਤਾੜਾ ਟੋਲ ਪਲਾਜ਼ਾ ’ਤੇ ਲਾਠੀਚਾਰਜ ਕੀਤਾ ਸੀ। ਲਾਠੀਚਾਰਜ ’ਚ 36 ਤੋਂ ਵਧੇਰੇ ਕਿਸਾਨ ਜ਼ਖਮੀ ਹੋ ਗਏ ਸਨ। ਇਸ ਮਾਮਲੇ ਭਾਰਤੀ ਕਿਸਾਨ ਯੂਨੀਅਰ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਸਰਕਾਰ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਤੋਂ ਸਾਬਤ ਹੁੰਦਾ ਹੈ ਕਿ ਦੇਸ਼ ਵਿਚ ਸਰਕਾਰੀ ਤਾਲਿਬਾਨੀਆਂ ਦਾ ਕਬਜ਼ਾ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਕਿਸਾਨਾਂ ’ਤੇ ਲਾਠੀਚਾਰਜ ਕਰ ਕੇ ਸਰਕਾਰ ਕੀ ਸਾਬਤ ਕਰਨਾ ਚਾਹੁੰਦੀ ਹੈ? 

ਇਹ ਵੀ ਪੜ੍ਹੋ : ਕਰਨਾਲ ’ਚ ਲਾਠੀਚਾਰਜ ਮਗਰੋਂ ਰੋਹ ’ਚ ਆਏ ਕਿਸਾਨਾਂ ਨੇ ਜਾਮ ਕੀਤੇ ਕਈ ਹਾਈਵੇਅ

 


Tanu

Content Editor

Related News