ਘਰ ''ਚ ਸੁੱਤੇ ਪਏ ਕਿਸਾਨ ਦਾ ਗਲਾ ਘੁੱਟ ਕਰ ''ਤਾ ਕਤਲ, ਫੈਲੀ ਸਨਸਨੀ
Saturday, Dec 28, 2024 - 03:53 PM (IST)
ਬਰੇਲੀ : ਬਰੇਲੀ ਜ਼ਿਲ੍ਹੇ ਦੇ ਦਿਹਾਤੀ ਖੇਤਰ ਦੇ ਸਿਰੌਲੀ ਥਾਣਾ ਖੇਤਰ ਦੇ ਜਗਨਨਾਥਪੁਰ 'ਚ ਸੁੱਤੇ ਪਏ ਇਕ ਕਿਸਾਨ ਦੀ ਅਣਪਛਾਤੇ ਲੋਕਾਂ ਵਲੋਂ ਕਥਿਤ ਤੌਰ 'ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਪੁਲਸ ਅਨੁਸਾਰ ਇਹ ਘਟਨਾ ਸ਼ੁੱਕਰਵਾਰ/ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 2.30 ਵਜੇ ਵਾਪਰੀ, ਜਦੋਂ ਗਿਆਨੀ ਪ੍ਰਸਾਦ (62) ਆਪਣੇ ਘਰ ਦੇ ਵਰਾਂਡੇ ਵਿੱਚ ਸੌਂ ਰਿਹਾ ਸੀ।
ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ
ਉੱਤਰੀ ਖੇਤਰ ਦੇ ਵਧੀਕ ਪੁਲਸ ਸੁਪਰਡੈਂਟ (ਏ.ਐੱਸ.ਪੀ.) ਮੁਕੇਸ਼ ਚੰਦਰ ਮਿਸ਼ਰਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਪ੍ਰਸਾਦ ਦੀ ਲਾਸ਼ ਬੈੱਡ 'ਤੇ ਪਈ ਸੀ। ਉਸ ਦੀ ਗਰਦਨ 'ਤੇ ਨਿਸ਼ਾਨ ਹੋਣ ਤੋਂ ਇਲਾਵਾ ਮੂੰਹ ਅਤੇ ਨੱਕ ਵਿੱਚੋਂ ਖੂਨ ਨਿਕਲ ਰਿਹਾ ਸੀ। ਅਧਿਕਾਰੀ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਕਾਤਲਾਂ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਭਰਾ ਪੰਪਲ ਨੇ ਦੱਸਿਆ ਕਿ ਗਿਆਨੀ ਪ੍ਰਸਾਦ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਫਿਰ ਵੀ ਉਸ ਦਾ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਾਤਲਾਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8