ਇਕ ਫ਼ਰਵਰੀ ਨੂੰ ਦਿੱਲੀ 'ਚ ਵੱਖ-ਵੱਖ ਥਾਂਵਾਂ ਤੋਂ ਸੰਸਦ ਵੱਲ ਕੱਢਾਂਗੇ ਪੈਦਲ ਮਾਰਚ : ਕਿਸਾਨ ਆਗੂ

01/25/2021 6:15:59 PM

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਕਰੀਬ 2 ਮਹੀਨਿਆਂ ਤੋਂ ਜਾਰੀ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ 26 ਜਨਵਰੀ ਯਾਨੀ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀ ਤਿਆਰੀ 'ਚ ਹਨ। ਇਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਸੋਮਵਾਰ ਨੂੰ ਕਿਹਾ ਕਿ ਅਸੀਂ ਇਕ ਫ਼ਰਵਰੀ ਨੂੰ ਦਿੱਲੀ 'ਚ ਵੱਖ-ਵੱਖ ਥਾਂਵਾਂ ਤੋਂ ਸੰਸਦ ਵੱਲ ਪੈਦਲ ਮਾਰਚ ਕੱਢਾਂਗੇ।

PunjabKesari

ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 61 ਦਿਨਾਂ ਤੋਂ ਜਾਰੀ ਹੈ। ਕਿਸਾਨ ਦਿੱਲੀ ਅਤੇ ਉਸ ਨਾਲ ਲੱਗਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11 ਬੈਠਕਾਂ ਹੋ ਚੁਕੀਆਂ ਹਨ, ਜੋ ਬੇਸਿੱਟ ਰਹੀਆਂ ਹਨ। ਉੱਥੇ ਹੀ ਕਿਸਾਨਾਂ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀ ਮਨਜ਼ੂਰੀ ਮਿਲ ਗਈ ਹੈ। ਇਸ ਨੂੰ ਲੈ ਕੇ ਦਿੱਲੀ ਦੀ ਸੁਰੱਖਿਆ ਕਾਫ਼ੀ ਸਖ਼ਤ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਕੁਝ ਯਕੀਨੀ ਰੂਟ 'ਤੇ ਐਂਟਰੀ ਦੀ ਮਨਜ਼ੂਰੀ ਮਿਲੀ ਹੈ। 
ਨੋਟ : ਕਦੋਂ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News