ਰਾਹੁਲ ਨਾਲ ਮੁਲਾਕਾਤ ਮਗਰੋਂ ਕਿਸਾਨ ਆਗੂ ਪੰਧੇਰ ਨੇ ਦਿੱਤਾ ਇਹ ਬਿਆਨ

Wednesday, Jul 24, 2024 - 05:39 PM (IST)

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਦੇ 12 ਕਿਸਾਨ ਆਗੂਆਂ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਸੰਸਦ ਭਵਨ ਸਥਿਤ ਰਾਹੁਲ ਗਾਂਧੀ ਦੇ ਦਫ਼ਤਰ ਵਿਚ ਹੋਈ। ਇਸ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਰਾਹੁਲ ਗਾਂਧੀ ਜੀ ਨਾਲ ਮੁਲਾਕਾਤ ਹੋਈ, ਇਸ ਵਿਚ MSP ਗਾਰੰਟੀ ਦਾ ਮੁੱਦਾ ਮੁੱਖ ਰੂਪ ਵਿਚ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ 13 ਫਰਵਰੀ ਨੂੰ ਬਾਰਡਰਾਂ 'ਤੇ ਆਏ, ਜੋ ਸਾਡੇ 'ਤੇ ਜ਼ੁਲਮ ਕੀਤੇ ਗਏ, ਜੋ ਕੁਝ ਵੀ ਸਾਡੇ ਨਾਲ ਹੋਇਆ ਅਸੀਂ ਇਹ ਮੁੱਦਾ ਚੁੱਕਿਆ। ਇਸ ਤੋਂ ਇਲਾਵਾ ਹਰਿਆਣਾ ਦੇ ਅਧਿਕਾਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਕਿਸਾਨ-ਮਜ਼ਦੂਰਾਂ 'ਤੇ ਜ਼ੁਲਮ ਕੀਤੇ ਹਨ, ਇਹ ਤਿੰਨੋਂ ਮੁੱਦੇ ਪ੍ਰਮੁੱਖਤਾ ਨਾਲ ਚੁੱਕੇ ਗਏ। 

ਇਹ ਵੀ ਪੜ੍ਹੋ- ਕਿਸਾਨ ਨੇਤਾਵਾਂ ਦੇ 12 ਮੈਂਬਰੀ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਆਖੀ ਇਹ ਗੱਲ

ਕਿਸਾਨ ਆਗੂ ਨੇ ਕਿਹਾ ਕਿ ਸਾਡੀਆਂ 12 ਮੰਗਾਂ ਹਨ, ਜਿਸ 'ਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ ਵਿਚ ਰਾਹੁਲ ਗਾਂਧੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 'ਇੰਡੀਆ ਗਠਜੋੜ' ਨਾਲ ਮੀਟਿੰਗ ਕਰਨ ਮਗਰੋਂ ਕਾਂਗਰਸ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਦੇਸ਼ ਦੀ ਸੰਸਦ ਵਿਚ ਚੁੱਕੇਗੀ। ਕੋਸ਼ਿਸ਼ ਕੀਤੀ ਜਾਵੇਗੀ ਕਿ ਦੇਸ਼ ਦੇ ਕਿਸਾਨਾਂ ਨੂੰ ਇਨਸਾਫ ਦਿਵਾਇਆ ਜਾਵੇ। ਪੰਧੇਰ ਨੇ ਕਿਹਾ ਕਿ ਸਾਡਾ ਅੰਦੋਲਨ ਉਦੋਂ ਤੱਕ ਚੱਲੇਗਾ, ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। 1 ਅਗਸਤ ਨੂੰ ਅਸੀਂ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਾਂਗੇ। 15 ਅਗਸਤ ਨੂੰ ਟਰੈਕਟਰ ਮਾਰਚ ਅਤੇ ਜੋ ਨਵੇਂ ਅਪਰਾਧਕ ਕਾਨੂੰਨ ਹਨ, ਉਨ੍ਹਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 

ਇਹ ਵੀ ਪੜ੍ਹੋ- ਬਜਟ 'ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਪ੍ਰਦਰਸ਼ਨ, ਸੰਸਦ 'ਚ ਵਿੱਤ ਮੰਤਰੀ ਨੇ ਦਿੱਤਾ ਠੋਕਵਾਂ ਜਵਾਬ


Tanu

Content Editor

Related News