ਦਿੱਲੀ ਚਲੋ ਮਾਰਚ: ਕਿਸਾਨ ਆਗੂ ਪੰਧੇਰ ਨੇ ਕਿਹਾ- ਅਸੀਂ ਨਹੀਂ ਸਰਕਾਰ ਕਰ ਰਹੀ ਹੈ ਸੜਕਾਂ ਬਲਾਕ

02/13/2024 11:38:40 AM

ਨਵੀਂ ਦਿੱਲੀ/ਫਤਿਹਗੜ੍ਹ ਸਾਹਿਬ- ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਕਿਸਾਨਾਂ ਨੇ ਅੱਜ ਦਿੱਲੀ ਕੂਚ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਸਰਹੱਦਾਂ 'ਤੇ ਭਾਰੀ ਬੈਰੀਕੇਡਜ਼ ਲਾਏ ਗਏ ਹਨ। ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਕੌਮਾਂਤਰੀ ਸਰਹੱਦਾਂ ਵਾਂਗ ਲੱਗ ਰਹੀਆਂ ਹਨ। ਦਿੱਲੀ ਚਲੋ ਮਾਰਚ 'ਤੇ ਕਿਸਾਨ ਆਗੂ ਨੇ ਕਿਹਾ ਕਿ ਅਸੀਂ ਨਹੀਂ ਆਖ ਰਹੇ ਕਿ ਸੜਕਾਂ ਬਲਾਕ ਕਰ ਦੇਵਾਂਗੇ, ਸਰਕਾਰ ਖ਼ੁਦ ਸੜਕਾਂ ਬਲਾਕ ਕਰ ਰਹੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿਚ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ।  

ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਅਸੀਂ ਕੱਲ੍ਹ ਦੀ ਮੀਟਿੰਗ ਵਿਚ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਜੋ ਅਸੀਂ ਸਰਕਾਰ ਨਾਲ ਟਕਰਾਅ ਤੋਂ ਬਚ ਸਕੀਏ, ਸਾਨੂੰ ਕੁਝ ਮਿਲੇ। ਅਸੀਂ ਬੈਠੇ ਰਹੇ, ਪੂਰਾ ਮੱਥਾ ਮਾਰਿਆ। ਅਸੀਂ 5 ਘੰਟੇ ਬੈਠੇ ਰਹੇ, ਤਾਂ ਕਿ ਮੰਤਰੀ ਇਹ ਨਾ ਕਹਿਣ ਕਿ ਕਿਸਾਨ ਉਠ ਕੇ ਚੱਲੇ ਗਏ। ਅਸੀਂ ਕੱਲ ਉਨ੍ਹਾਂ ਸਾਹਮਣੇ ਹਰਿਆਣਾ ਦੀ ਸਥਿਤੀ ਰੱਖੀ। ਪੰਜਾਬ ਅਤੇ ਹਰਿਆਣਾ ਦੇ ਲੋਕਾਂ 'ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਅਜਿਹਾ ਲੱਗਦਾ ਹੈ ਕਿ ਦੋਵੇਂ ਸੂਬੇ ਹੁਣ ਭਾਰਤ ਦਾ ਹਿੱਸਾ ਨਹੀਂ ਹਨ, ਇਨ੍ਹਾਂ ਨੂੰ ਕੌਮਾਂਤਰੀ ਸਰਹੱਦ ਮੰਨਿਆ ਜਾ ਰਿਹਾ ਹੈ। ਪੰਧੇਰ ਮੁਤਾਬਕ ਕਾਂਗਰਸ ਸਾਨੂੰ ਕੋਈ ਸਪੋਰਟ ਨਹੀਂ ਕਰਦੀ ਹੈ। ਅਸੀਂ ਕਾਂਗਰਸ ਨੂੰ ਵੀ ਓਨਾਂ ਹੀ ਦੋਸ਼ੀ ਮੰਨਦੇ ਹਾਂ, ਜਿੰਨੀ ਭਾਜਪਾ ਦੋਸ਼ੀ ਹੈ। ਅਸੀਂ ਕਿਸੇ ਦੇ ਪੱਖ ਦੇ ਲੋਕ ਨਹੀਂ ਹਾਂ। ਅਸੀਂ ਕਿਸਾਨ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਲੋਕ ਹਾਂ।

ਇਹ ਵੀ ਪੜ੍ਹੋ- ਕਿਸਾਨਾਂ ਦੇ 'ਦਿੱਲੀ ਕੂਚ' ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ (ਵੀਡੀਓ)

ਇਹ ਵੀ ਪੜ੍ਹੋ- ਪਟਿਆਲਾ ’ਚ ਹਜ਼ਾਰਾਂ ਟਰੈਕਟਰਾਂ ਨਾਲ ਡਟੇ ਕਿਸਾਨ, ਪੁਲਸ ਨਾਕੇ ਤੋੜ ਕੇ ਨਿਕਲੇ ਅੱਗੇ

ਦੱਸ ਦੇਈਏ ਕਿ ਅੱਜ ਯਾਨੀ 13 ਫਰਵਰੀ ਨੂੰ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਦਿੱਲੀ ਭਰ ਵਿਚ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਵੱਖ-ਵੱਖ ਥਾਵਾਂ 'ਤੇ ਬੈਰੀਕੇਡਜ਼ ਲਗਾਏ ਗਏ ਹਨ। ਸੜਕਾਂ ’ਤੇ ਕੰਡਿਆਲੀਆਂ ਤਾਰਾਂ ਹਨ। ਹਜ਼ਾਰਾਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਨਾਲ ਹੀ ਪੁਲਸ ਡਰੋਨ ਨਾਲ ਨਿਗਰਾਨੀ ਕਰ ਰਹੀ ਹੈ। ਚਿੱਲਾ ਬਾਰਡਰ, ਸਿੰਘੂ ਬਾਰਡਰ, ਸ਼ੰਭੂ ਬਾਰਡਰ, ਗਾਜ਼ੀਪੁਰ ਬਾਰਡਰ ਸਮੇਤ ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਜਧਾਨੀ ਵਿਚ ਪੂਰੇ ਮਹੀਨੇ ਲਈ ਧਾਰਾ-144 ਲਾਗੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਦਿੱਲੀ ਏਅਰਪੋਰਟ ਅਥਾਰਟੀ ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News