‘ਕੋੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ

12/22/2020 6:43:26 PM

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੇ ਸੱਦਾ ਪੱਤਰ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ’ਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਹੱਦਾਂ ’ਤੇ ਜੋ ਕਿਸਾਨ ਅੰਦੋਲਨ ਕਰ ਰਹੇ ਹਨ, ਉਹ ਮੌਜਾਂ ਨਹੀਂ ਕਰ ਰਹੇ। ਇਹ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦੌਰਾਨ ਜੋ ਲੰਗਰ ਆ ਰਿਹਾ ਸੀ, ਉਹ ਗੁਰੂ ਘਰ ਤੋਂ ਆ ਰਿਹਾ ਸੀ, ਨਾ ਕਿ ਅੰਬਾਨੀ-ਅਡਾਨੀਆਂ ਦੇ ਘਰੋਂ। 

ਕਿਸਾਨ ਅੰਦੋਲਨ ਦੌਰਾਨ ਜਥੇਬੰਦੀਆਂ ਨੇ ਲਏ ਅਹਿਮ ਫ਼ੈਸਲੇ—
23 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ।
25,26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ਾ ਫਰੀ ਕੀਤੇ ਜਾਣਗੇ।
ਕਿਸਾਨ ਆਗੂ ਨੇ ਇੰਗਲੈਂਡ ਦੇ ਐੱਮ. ਪੀ. ਤਨਮਨਜੀਤ ਢੇਸੀ ਅਤੇ ਹੋਰ ਪੰਜਾਬੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਨਾ ਆਉਣ ’ਤੇ ਦਬਾਅ ਪਾਉਣ। 
ਵਿਦੇਸ਼ਾਂ ’ਚ ਅੰਬੈਂਸੀਆਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ।
ਭਾਜਪਾ ਆਗੂਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। 

ਦੱਸਣਯੋਗ ਹੈ ਕਿ ਦਿੱਲੀ ’ਚ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਕਿਸਾਨ ਪਿਛਲੇ 27 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ, ਜਦਕਿ ਕਿਸਾਨ ਸੋਧ ਕਰਨ ਦੀ ਗੱਲ ਆਖ ਰਹੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਖ਼ਦਸ਼ਾ ਜਤਾਇਆ ਕਿ ਨਵੇਂ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਅਤੇ ਮੰਡੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ’ਤੇ ਨਿਰਭਰ ਹੋ ਜਾਣਗੇ।

Tanu

This news is Content Editor Tanu