ਵੱਡੀ ਖ਼ਬਰ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਗ੍ਰਿਫ਼ਤਾਰ (ਵੀਡੀਓ)

Sunday, Apr 07, 2024 - 06:46 PM (IST)

ਵੱਡੀ ਖ਼ਬਰ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਗ੍ਰਿਫ਼ਤਾਰ (ਵੀਡੀਓ)

ਨੈਸ਼ਨਲ ਡੈਸਕ- ਹਰਿਆਣਾ-ਪੰਜਾਬ ਦੀ ਸਰਹੱਦ ਸ਼ੰਭੂ ਬਾਰਡਰ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੂੰ ਤਾਮਿਲਨਾਡੂ ਵਿਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤਾਮਿਲਨਾਡੂ ਦੇ ਜ਼ਿਲ੍ਹਾ ਕੋਇੰਬਟੂਰ ਵਿਚ ਪੰਧੇਰ ਤੋਂ ਇਲਾਵਾ  ਕਿਸਾਨ ਆਗੂਆਂ- ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦਰਅਸਲ ਇਹ ਕਿਸਾਨ ਆਗੂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਕਿਸਾਨਾਂ ਦੇ ਵੱਡੇ ਇਕੱਠ ਨੂੰ ਵੇਖਦੇ ਹੋਏ ਪੁਤਲਾ ਫੂਕਣ ਤੋਂ ਪਹਿਲਾਂ ਹੀ ਪੁਲਸ ਨੇ ਕਿਸਾਨ ਨੇਤਾਵਾਂ ਨੂੰ ਰੋਕ ਦਿੱਤਾ। ਪੁਲਸ ਨਾਲ ਲੰਬੀ ਬਹਿਸ ਮਗਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਿਸਾਨ ਆਪਣੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਤਾਮਿਲਨਾਡੂ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ-  ਕਿਸਾਨਾਂ ਵੱਲੋਂ MSP ਦੇ ਮੁਲਾਂਕਣ ਦੇ ਸੋਧ ਲਈ ਕਮੇਟੀ ਦਾ ਗਠਨ, ਅਗਲੀ ਰਣਨੀਤੀ ਦਾ ਕੀਤਾ ਐਲਾਨ

ਗ੍ਰਿਫ਼ਤਾਰੀ ਮਗਰੋਂ ਪੰਧੇਰ ਨੇ ਕਿਹਾ ਕਿ ਭਾਵੇਂ ਪੁਲਸ ਨੇ ਸਾਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਅਸੀਂ ਪੂਰੇ ਦੇਸ਼ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ MSP ਦੀ ਕਾਨੂੰਨੀ ਗਾਰੰਟੀ ਲੜਾਈ, ਲਖੀਮਪੁਰ ਖੀਰੀ ਦਾ ਇਨਸਾਫ਼, ਖਨੌਰੀ ਕਤਲਕਾਂਡ ਦਾ ਇਨਸਾਫ਼ ਲੈਣ ਦੀ ਗੱਲ ਨਹੀਂ ਛੱਡਾਂਗੇ। ਕਿਸਾਨ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਕਰਵਾਵਾਂਗੇ। ਮੋਦੀ ਸਰਕਾਰ ਨਾਲ ਇਲੈਕਸ਼ਨ ਕਮਿਸ਼ਨ ਮਿਲਿਆ ਹੋਇਆ ਹੈ ਅਤੇ ਦਮਨਕਾਰੀ ਨੀਤੀ ਅਪਣਾ ਰਿਹਾ ਹੈ। ਅਸੀਂ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਸਮੇਂ ਘਬਰਾ ਨਹੀਂ ਰਹੇ ਹਾਂ।

ਇਹ ਵੀ ਪੜ੍ਹੋ- ਬੈਂਕ ਬੈਲੇਂਸ ਜ਼ੀਰੋ; ਚੰਦਾ ਮੰਗ ਕੇ ਚੋਣ ਲੜ ਰਹੇ ਨੇਤਾਜੀ, ਲੋਕ ਆਖਦੇ ਨੇ ‘ਮਿਸਟਰ ਡੋਨੇਸ਼ਨ’

ਦੱਸ ਦੇਈਏ ਕਿ ਸ਼ੰਭੂ ਅਤੇ ਖਨੌਰੀ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਕਿਸਾਨ ਅੰਦੋਲਨ 55 ਦਿਨ 'ਚ ਪ੍ਰਵੇਸ਼ ਕਰ ਚੁੱਕਾ ਹੈ। ਕਿਸਾਨਾਂ ਵਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਉਹ ਵੱਖ-ਵੱਖ ਸੂਬਿਆਂ ਵਿਚ ਆਪਣਾ ਸੰਘਰਸ਼ ਕਰਨਗੇ। ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ, ਅਸੀਂ ਆਪਣਾ ਕਿਸਾਨ ਅੰਦੋਲਨ ਜਾਰੀ ਰੱਖਾਂਗੇ। 

ਇਹ ਵੀ ਪੜ੍ਹੋ- ਪਸੰਦੀਦਾ ਪਾਰਟੀ ਲਈ ਅਜਿਹੀ ਦੀਵਾਨਗੀ; ਵਿਆਹ ਦੇ ਕਾਰਡ 'ਤੇ ਛਪਵਾਇਆ 'ਮੈਨੀਫੈਸਟੋ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News