ਸ਼ਾਹ ਨਾਲ ਬੈਠਕ ਤੋਂ ਬਾਅਦ ਅਸੰਤੁਸ਼ਟ ਦਿਖੇ ਕਿਸਾਨ ਆਗੂ, ਹੁਣ ਲਿਖਤੀ ਪ੍ਰਸਤਾਵ ਦਾ ਇੰਤਜ਼ਾਰ

12/09/2020 11:08:43 AM

ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਤੋਂ ਬਾਅਦ ਵੀ ਕਿਸਾਨਾਂ ਦੀ ਨਰਾਜ਼ਗੀ ਦੂਰ ਨਹੀਂ ਹੋਈ। ਮੰਗਲਵਾਰ ਦੇਰ ਰਾਤ ਤੱਕ ਹੋਈ ਇਸ ਬੈਠਕ ਤੋਂ ਬਾਅਦ ਕਿਸਾਨ ਆਗੂ ਅਸੰਤੁਸ਼ਟ ਦਿਖੇ। ਕਿਸਾਨਾਂ ਨੂੰ ਹੁਣ ਸਰਕਾਰ ਵਲੋਂ ਲਿਖਤੀ ਪ੍ਰਸਤਾਵ ਦਾ ਇੰਤਜ਼ਾਰ ਹੈ। ਪ੍ਰਸਤਾਵ ਮਿਲਣ  ਤੋਂ ਬਾਅਦ ਕਿਸਾਨ ਉਸ 'ਤੇ ਵਿਚਾਰ ਕਰਨਗੇ।
ਕਿਸਾਨਾਂ ਦੀ ਅਮਿਤ ਸ਼ਾਹ ਨਾਲ ਬੈਠਕ ਵੀ ਬੇਸਿੱਟਾ, ਬਿੱਲ ਵਾਪਸ ਲੈਣ ਨੂੰ ਤਿਆਰ ਨਹੀਂ ਸਰਕਾਰ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਹਨਨ ਮੁੱਲਾਂ ਨੇ ਕਿਹਾ ਕਿ ਸਰਕਾਰ ਬੁੱਧਵਾਰ ਨੂੰ ਲਿਖਤੀ ਪ੍ਰਸਤਾਵ ਦੇਵੇਗੀ। ਕਿਸਾਨ ਸਰਕਾਰ ਦੇ ਪ੍ਰਸਤਾਵ 'ਤੇ ਦੁਪਹਿਰ 12 ਵਜੇ ਸਿੱਘੂ ਬਾਰਡਰ 'ਤੇ ਬੈਠਕ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦੇ ਨਾਲ ਬੁੱਧਵਾਰ ਨੂੰ ਹੋਣ ਵਾਲੀ ਛੇਵੇਂ ਦੌਰ ਦੀ ਗੱਲਬਾਤ ਵੀ ਮੁਲਤਵੀ ਕਰ ਦਿੱਤੀ ਗਈ ਹੈ। ਹਨਨ ਮੁੱਲਾਂ ਨੇ ਕਿਹਾ ਕਿ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ।
ਆਕਸਫੋਰਡ-ਐਸਟਰਾਜ਼ੇਨੇਕਾ ਦੀ ਕੋਰੋਨਾ ਵੈਕਸੀਨ ਦੇ ਅੰਤਮ ਪੜਾਅ ਦੇ ਟ੍ਰਾਇਲ ਦੇ ਨਤੀਜੇ ਜਾਰੀ

ਅਮਿਤ ਸ਼ਾਹ ਅਤੇ ਕਿਸਾਨ ਆਗੂਆਂ ਵਿਚਾਲੇ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਸੀ। ਇਸ ਬੈਠਕ ਨਾਲ ਕੁੱਝ ਹੱਦ ਤੱਕ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਸੀ ਪਰ ਇਹ ਗੱਲਬਾਤ ਵੀ ਬੇਨਤੀਜਾ ਰਹੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਸਰਕਾਰ ਨਾਲ ਹੁਣ ਤੱਕ ਪੰਜ ਪੜਾਵਾਂ ਦੀ ਬੈਠਕ ਹੋ ਚੁੱਕੀ ਹੈ। ਪੰਜੇ ਵਾਰੀ ਗੱਲਬਾਤ ਬੇਨਤੀਜਾ ਰਹੀ। ਇਸ ਗੱਲਬਾਤ ਵਿੱਚ ਸਰਕਾਰ ਅਤੇ ਕਿਸਾਨ ਆਪਣੇ-ਆਪਣੇ ਰੁਖ਼ 'ਤੇ ਫਸੇ ਰਹੇ। ਸਰਕਾਰ ਜਿੱਥੇ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ ਤਾਂ ਉਥੇ ਹੀ ਕਿਸਾਨ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਫਸੇ ਹਨ।

ਸਰਕਾਰ ਨੇ ਕਿਸਾਨਾਂ ਦੇ ਸਾਹਮਣੇ ਸੋਧ ਦਾ ਪ੍ਰਸਤਾਵ ਵੀ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਸੀ। ਪੰਜਵੇਂ ਦੌਰ ਦੀ ਬੈਠਕ ਦੌਰਾਨ ਹੀ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਸਾਨੂੰ ਫ਼ੈਸਲਾ ਚਾਹੀਦਾ ਹੈ। ਅਸੀਂ ਹਾਂ ਜਾਂ ਨਾਂਹ ਵਿੱਚ ਜਵਾਬ ਚਾਹੁੰਦੇ ਹਾਂ। ਚਰਚਾ ਬਹੁਤ ਹੋ ਚੁੱਕੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

Inder Prajapati

This news is Content Editor Inder Prajapati