ਕਿਸਾਨ ਆਗੂਆਂ ਨੇ ਲਾਏ ਬੰਗਾਲ 'ਚ ਡੇਰੇ, ਕਿਹਾ- ਭਾਜਪਾ ਹਾਰੇਗੀ ਤਾਂ ਘਮੰਡ ਟੁੱਟੇਗਾ

Friday, Mar 12, 2021 - 04:49 PM (IST)

ਕਿਸਾਨ ਆਗੂਆਂ ਨੇ ਲਾਏ ਬੰਗਾਲ 'ਚ ਡੇਰੇ, ਕਿਹਾ- ਭਾਜਪਾ ਹਾਰੇਗੀ ਤਾਂ ਘਮੰਡ ਟੁੱਟੇਗਾ

ਪੱਛਮੀ ਬੰਗਾਲ- ਖੇਤੀ ਕਾਨੂੰਨਾਂ ਵਿਰੁੱਧ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ 'ਚ ਪ੍ਰੈੱਸ ਕਾਨਫਰੰਸ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਵਾਲੇ 5 ਸੂਬਿਆਂ 'ਚ ਜਾ ਕੇ ਭਾਜਪਾ ਵਿਰੁੱਧ ਪ੍ਰਚਾਰ ਕਰਨਗੇ। ਭਾਜਪਾ ਸਰਕਾਰ ਕਿਸਾਨਾਂ ਦੀ ਮੰਗ ਸੁਣਨ ਲਈ ਤਿਆਰ ਨਹੀਂ ਹੈ। ਕਿਸਾਨ ਚਾਹੁੰਦੇ ਹਨ ਕਿ ਇਸੇ ਕਾਨੂੰਨ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਕਿਸਾਨਾਂ ਦੇ ਹਿੱਤ ਦੇ ਹਿਸਾਬ ਨਾਲ ਨਿਯਮ ਕਾਨੂੰਨ ਬਣਾਏ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ 'ਚ ਜੇਕਰ ਭਾਜਪਾ ਹਾਰ ਜਾਂਦੀ ਹੈ ਤਾਂ ਉਸ ਦਾ ਘਮੰਡ ਟੁੱਟ ਜਾਵੇਗਾ ਅਤੇ ਫਿਰ ਕਿਸਾਨਾਂ ਦੀ ਗੱਲ ਮੰਨੀ ਜਾਵੇਗੀ।

PunjabKesari

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿੰਘੂ-ਬਾਰਡਰ 'ਤੇ ਪ੍ਰੈੱਸ-ਕਾਨਫਰੰਸ ਦੌਰਾਨ ਕੀਤੇ ਗਏ ਵੱਡੇ ਐਲਾਨ

ਨੋ ਵੋਟ ਟੂ ਭਾਜਪਾ ਮੁਹਿੰਮ ਕੀਤੀ ਸ਼ੁਰੂ
ਕਿਸਾਨ ਏਕਤਾ ਮੋਰਚਾ ਨੇ ਆਪਣੇ ਇਕ ਟਵੀਟ 'ਚ ਲਿਖਿਆ,''ਸਾਡੇ ਕਿਸਾਨ ਆਗੂਆਂ ਨੇ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਨੋ ਵੋਟ ਟੂ ਭਾਜਪਾ' ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਸੀਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਪਾਰਟੀ ਵਿਰੁੱਧ ਖੜ੍ਹੇ ਹੋਣ, ਜੋ ਕਿਸਾਨ ਵਿਰੋਧੀ ਕਾਨੂੰਨ ਲਿਆਉਂਦੀ ਹੈ।'' ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ 'ਤੇ ਕਿਸਾਨ ਪਿਛਲੇ ਸਾਲ ਨਵੰਬਰ ਦੇ ਅੰਤ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ 'ਚ ਜ਼ਿਆਦਾਤਰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਹਨ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੰਦੀਗ੍ਰਾਮ 'ਚ ਕਰਨਗੇ ਮਹਾਪੰਚਾਇਤ, ਕਿਸਾਨਾਂ ਨੂੰ ਪੁੱਛਣਗੇ ਕੀ MSP ਮਿਲ ਰਹੀ ਹੈ

26 ਮਾਰਚ ਨੂੰ ਭਾਰਤ ਬੰਦ ਦੀ ਅਪੀਲ
ਕਿਸਾਨ ਜਥੇਬੰਦੀਆਂ ਨੇ 26 ਮਾਰਚ ਨੂੰ ਆਪਣੇ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ਮੌਕੇ ਭਾਰਤ ਬੰਦ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ 28 ਮਾਰਚ ਨੂੰ ਹੋਲਿਕਾ ਦਹਿਨ ਦੌਰਾਨ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਵੀ ਫ਼ੈਸਲਾ ਲਿਆ ਹੈ।
ਨੋਟ : ਕਿਸਾਨਾਂ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News