ਕਿਸਾਨ ਆਗੂ 6 ਫਰਵਰੀ ਨੂੰ ਪੂਰੇ ਦੇਸ਼ 'ਚ ਕਰਨਗੇ ਚੱਕਾ ਜਾਮ

Monday, Feb 01, 2021 - 08:16 PM (IST)

ਕਿਸਾਨ ਆਗੂ 6 ਫਰਵਰੀ ਨੂੰ ਪੂਰੇ ਦੇਸ਼ 'ਚ ਕਰਨਗੇ ਚੱਕਾ ਜਾਮ

ਨਵੀਂ ਦਿੱਲੀ - ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 68 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਆਪਣੀ ਮੰਗ 'ਤੇ ਅੜੇ ਹੋਏ ਹਨ। ਅੱਜ ਕਿਸਾਨਾਂ ਨੇ ਪ੍ਰੈੱਸ ਕਾਨਫੰਰਸ ਕਰਦਿਆਂ ਕੇਂਦਰ ਸਰਕਾਰ ਤੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਦਿੱਲੀ ਪੁਲਸ ਵੱਲੋਂ 26 ਜਨਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੇ ਕਈ ਟਰੈਕਟਰਾਂ ਨੂੰ ਜ਼ਬਤ ਕਰ ਲਿਆ ਗਿਆ ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਬਾਰਡਰ ਦੇ ਨੇੜੇ ਦੀਆਂ ਸੜਕਾ ਅਤੇ ਗਲੀਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਧਰਨੇ ਵਾਲੀ ਥਾਂ 'ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਪਾਣੀ  ਅਤੇ ਬਿਜਲੀ ਦੀ ਸਪਲਾਈ ਅਤੇ ਨਾਲ ਹੀ ਬਾਥਰੂਮ ਅਤੇ ਇੰਟਰਨੈੱਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਟਵਿੱਟਰ ਇੰਡੀਆ ਨੇ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਭੁਲੇਖਾ ਪਾਊ ਟਵੀਟਾਂ ਨੂੰ ਲੈ ਕੇ ਸੋਮਵਾਰ ਨੂੰ ਤਿੱਖੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤੇ ਹਨ।

ਕਿਸਾਨ ਆਗੂਆਂ ਨੇ ਆਪਣੇ ਪ੍ਰੈੱਸ ਕਾਨਫਰੰਸ ਵਿੱਚ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਦੇਸ਼ ਭਰ 'ਚ 12 ਤੋਂ 3 ਵਜੇ ਤੱਕ ਤਿੰਨ ਘੰਟੇ ਲਈ ਚੱਕਾ ਜਾਮ ਹੋਵੇਗਾ।
 


author

Inder Prajapati

Content Editor

Related News