ਲਖੀਮਪੁਰ ਖੀਰੀ ਹਾਦਸਾ : ਕਿਸਾਨ ਲਵਪ੍ਰੀਤ ਦਾ ਅੰਤਿਮ ਸੰਸਕਾਰ ਰੋਕਿਆ ਗਿਆ, ਪੋਸਟਮਾਰਟਮ ਰਿਪੋਰਟ ਦੀ ਉਡੀਕ
Tuesday, Oct 05, 2021 - 12:35 PM (IST)
ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਹੋਏ ਹੰਗਾਮੇ ’ਚ ਜਾਨ ਗੁਆਉਣ ਵਾਲੇ ਕਿਸਾਨ ਲਵਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਰੋਕ ਦਿੱਤਾ ਗਿਆ ਹੈ। ਲਵਪ੍ਰੀਤ ਦੇ ਪਰਿਵਾਰ ਵਾਲਿਆਂ ਵਲੋਂ ਪੋਸਟਮਾਰਟਮ ਰਿਪੋਰਟ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਪੋਸਟਮਾਰਟਮ ਰਿਪੋਰਟ ਨਹੀਂ ਮਿਲੇਗੀ, ਅੰਤਿਮ ਸੰਸਕਾਰ ਨਹੀਂ ਕਰਨਗੇ। ਉਨ੍ਹਾਂ ਦਾ ਦੋਸ਼ ਹੈ ਕਿ ਪੋਸਟਮਾਰਟਮ ਰਿਪੋਰਟ ਬਣਾਉਣ ’ਚ ਪ੍ਰਸ਼ਾਸਨ ਗੜਬੜੀ ਕਰਵਾ ਸਕਦਾ ਹੈ। ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਦੌਰਾਨ ਹਿੰਸਕ ਟਕਰਾਅ ਹੋਇਆ। ਇਸ ਹਿੰਸਕ ਘਟਨਾ ’ਚ 4 ਕਿਸਾਨਾਂ ਸਮੇਤ ਹੁਣ ਤੱਕ 8 ਲੋਕਾਂ ਦੀ ਜਾਨ ਚੱਲੀ ਗਈ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨਾਲ ਜੁੜੀ ਵੱਡੀ ਖ਼ਬਰ, ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ
ਜ਼ਿਕਰਯੋਗ ਹੈ ਕਿ ਕੱਲ ਯਾਨੀ ਸੋਮਵਾਰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਅਵਸਥੀ ਨੇ ਸੋਮਵਾਰ ਨੂੰ ਦੱਸਿਆ,‘‘ਸਮਝੌਤੇ ਦੇ ਅਧੀਨ ਲਖੀਮਪੁਰ ’ਚ ਮਾਰੇ ਗਏ 4 ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਸਥਾਨਕ ਪੱਧਰ ’ਤੇ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਜਦੋਂ ਕਿ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ 10-10 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ