ਕਈ ਕਿਸਾਨ ਜਥੇਬੰਦੀਆਂ ਨੇ ਖ਼ਤਮ ਕੀਤਾ ਅੰਦੋਲਨ, ਰਹਿੰਦੇ ਮੁੱਠੀ ਭਰ ਲੋਕ ਵੀ ਮੰਨ ਜਾਣਗੇ: ਤੋਮਰ

Saturday, Oct 23, 2021 - 02:20 PM (IST)

ਕਈ ਕਿਸਾਨ ਜਥੇਬੰਦੀਆਂ ਨੇ ਖ਼ਤਮ ਕੀਤਾ ਅੰਦੋਲਨ, ਰਹਿੰਦੇ ਮੁੱਠੀ ਭਰ ਲੋਕ ਵੀ ਮੰਨ ਜਾਣਗੇ: ਤੋਮਰ

ਸਤਨਾ (ਵਾਰਤਾ)— ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਫ਼ੈਸਲੇ ਲਏ ਹਨ। ਤੋਮਰ ਨੇ ਇੱਥੇ ਪੱਤਰਕਾਰਾਂ ਨਾਲ ਚਰਚਾ ’ਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕਈ ਫ਼ੈਸਲੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਉਤਪਾਦਨ ਲਾਗਤ ਮੁੱਲ ਘੱਟ ਕੀਤੇ ਜਾਣ ਦੀ ਦਿਸ਼ਾ ’ਚ ਕਈ ਕਦਮ ਚੁੱਕੇ ਜਾ ਰਹੇ ਹਨ। ਤੋਮਰ ਨੇ ਕਿਹਾ ਕਿ ਛੋਟੇ ਕਿਸਾਨਾਂ ਨੂੰ ਇਕ ਸਮੂਹ ਬਣਾ ਕੇ ਸਾਂਝੇ ਰੂਪ ਨਾਲ ਖੇਤੀ ਕਰਨੀ ਚਾਹੀਦੀ ਹੈ, ਜਿਸ ਨਾਲ ਖੇਤੀ ਉਤਪਾਦਨ ਲਾਗਤ ਮੁੱਲ ’ਚ ਕਮੀ ਆ ਸਕੇਗੀ। 

ਇਹ ਵੀ ਪੜ੍ਹੋ : ਗਾਜ਼ੀਪੁਰ ਬਾਰਡਰ ਤੋਂ ਕਿਸਾਨਾਂ ਨੇ ਟੈਂਟ ਹਟਾਉਣੇ ਕੀਤੇ ਸ਼ੁਰੂ, ਦਿੱਲੀ ਜਾਣਾ ਹੋਵੇਗਾ ਆਸਾਨ

ਖੇਤੀਬਾੜੀ ਮੰਤਰੀ ਤੋਮਰ ਨੇ ਇਸ ਦੇ ਨਾਲ ਹੀ ਕਿਹਾ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਲੋਕਾਂ ’ਤੇ ਹੈ, ਜਿਨ੍ਹਾਂ ਨੇ ਅੰਦੋਲਨ ਕਰਨ ਦੀ ਜਿੱਦ ਫੜੀ ਹੋਈ ਹੈ। ਇਹ ਪੁੱਛੇ ਜਾਣ ’ਤੇ ਕਿ ਕਿਸਾਨਾਂ ਦੀ ਨਾਰਾਜ਼ਗੀ ਦਾ ਅਸਰ ਚੋਣਾਂ ’ਤੇ ਪਵੇਗਾ। ਉਨ੍ਹਾਂ ਨੇ ਇਸ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਖ਼ਤਮ ਕਰ ਦਿੱਤਾ ਹੈ, ਜੋ ਮੁੱਠੀ ਭਰ ਅੰਦੋਲਨ ਦੀ ਰਾਹ ’ਤੇ ਹਨ, ਉਹ ਵੀ ਮੰਨ ਜਾਣਗੇ। ਕਿਸਾਨਾਂ ਲਈ ਚਰਚਾ ਦੇ ਦੁਆਰ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪੱਧਰ ’ਤੇ ਕਿਸਾਨਾਂ ਨਾਲ ਚਰਚਾ ਲਈ ਤਿਆਰ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਟਿੱਪਣੀ ’ਤੇ BKU ਨੇ ਕਿਹਾ- ‘ਬੈਰੀਕੇਡਜ਼ ਦਿੱਲੀ ਪੁਲਸ ਨੇ ਲਾਏ, ਕਿਸਾਨਾਂ ਨੇ ਨਹੀਂ’

ਤੋਮਰ ਨੇ ਇਹ ਵੀ ਕਿਹਾ ਕਿ ਮੱਧ ਪ੍ਰਦੇਸ਼ ਦੀ ਸ਼ਿਵਰਾਜ ਸਰਕਾਰ ਚੰਗਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਇਕ ਲੋਕ ਸਭਾ ਅਤੇ ਤਿੰਨ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਜ਼ਰੂਰ ਸਫ਼ਲਤਾ ਮਿਲੇਗੀ। ਜ਼ਿਮਨੀ ਚੋਣਾਂ ਸੱਤਾ ਦਾ ਸੈਮੀਫਾਈਨਲ ਨਹੀਂ ਹੈ। ਤੋਮਰ ਨੇ ਕਿਹਾ ਕਿ ਭਾਜਪਾ ਪਾਰਟੀ ਵਿਚ ਪਰਿਵਾਰਵਾਦ ਦੀ ਕੋਈ ਥਾਂ ਨਹੀਂ ਹੈ ਪਰ ਜੋ ਲੋਕ ਪਾਰਟੀ ’ਚ ਰਹਿ ਕੇ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਵਿਚ ਕੋਈ ਹਰਜ਼ ਨਹੀਂ ਹੈ।

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਕੀਤਾ ਮੁਅੱਤਲ, ਜਾਣੋਂ ਕੀ ਹੈ ਮਾਮਲਾ

ਖੇਤੀਬਾੜੀ ਮੰਤਰੀ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News