ਕਿਸਾਨੀ ਘੋਲ ਦੌਰਾਨ ਵੱਡੀ ਖ਼ਬਰ : ਪ੍ਰਧਾਨ ਮੰਤਰੀ ਮੋਦੀ ਪੰਜਾਬ ਭਾਜਪਾ ਦੇ 2 ਆਗੂਆਂ ਨਾਲ ਕਰਨਗੇ ਮੁਲਾਕਾਤ
Tuesday, Jan 05, 2021 - 11:43 AM (IST)
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਰਮਿਆਨ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਆਈ ਹੈ। ਕਿਸਾਨੀ ਮਸਲਿਆਂ ਸਬੰਧੀ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਭਾਜਪਾ ਦੇ 2 ਆਗੂਆਂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਨਾਲ ਮੁਲਾਕਾਤ ਕਰਨਗੇ।
ਇਸ ਮੁਲਾਕਾਤ ਦੌਰਾਨ ਕਿਸਾਨ ਅੰਦੋਲਨ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਇਹ ਦੋਵੇਂ ਆਗੂ ਕਿਸਾਨੀ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ਪੂਰੀ ਜਾਣਕਾਰੀ ਦੇਣਗੇ। ਇਸ ਤਰ੍ਹਾਂ ਦੋਵੇਂ ਆਗੂ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਇਕ ਕੜੀ ਦਾ ਕੰਮ ਕਰਨਗੇ।
ਇਹ ਵੀ ਪੜ੍ਹੋ : PSEB ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਮਿਲਿਆ ਇਹ ਖ਼ਾਸ ਮੌਕਾ
ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਸ ਮੁਲਾਕਾਤ ਦੇ ਕੀ ਸਿੱਟੇ ਨਿਕਲਦੇ ਹਨ। ਕਿਸਾਨਾਂ ਦੇ ਨਾਲ-ਨਾਲ ਪੂਰੀ ਜਨਤਾ ਦੀਆਂ ਨਜ਼ਰਾਂ ਅੱਜ ਸ਼ਾਮ ਦੀ ਬੈਠਕ 'ਤੇ ਟਿਕੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਜਿੱਥੇ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਹਾਲਤ 'ਚ ਵਾਪਸ ਲੈਣ ਦੇ ਹੱਕ 'ਚ ਨਹੀਂ ਹੈ।
ਇਹ ਵੀ ਪੜ੍ਹੋ : ਦਿੱਲੀ ਮੋਰਚੇ ਦੌਰਾਨ ਫਿਰ ਬੁਰੀ ਖ਼ਬਰ, ਭਾਕਿਯੂ ਰਾਜੇਵਾਲ ਦੇ ਖਜ਼ਾਨਚੀ ਜੰਗੀਰ ਪ੍ਰਤਾਪਗੜ੍ਹ ਦੀ ਮੌਤ
ਉੱਥੇ ਹੀ ਦਿੱਲੀ 'ਚ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਡੇਰੇ ਲਾਈ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਹਰ ਹਾਲਤ 'ਚ ਜਾਰੀ ਰਹੇਗਾ।
ਨੋਟ : ਕਿਸਾਨੀ ਘੋਲ ਦਰਮਿਆਨ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਸਬੰਧੀ ਦਿਓ ਰਾਏ