MSP ਮੁੱਦੇ ’ਤੇ ਕਮੇਟੀ ਬਣਾਉਣ ਦਾ ਐਲਾਨ, ਕੇਂਦਰ ਸਰਕਾਰ ਨੇ ਕਿਸਾਨ ਮੋਰਚੇ ਤੋਂ ਮੰਗੇ 5 ਨਾਂ
Tuesday, Nov 30, 2021 - 06:28 PM (IST)
ਸਿੰਘੂ– ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਭਗ ਖ਼ਤਮ ਹੋਣ ਵਾਲਾ ਹੈ ਕਿਉਂਕਿ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ’ਤੇ ਮੋਹਰ ਲੱਗ ਚੁੱਕੀ ਹੈ। ਪਰ ਕਿਸਾਨ ਆਗੂਆਂ ਵਲੋਂ ਕਿਹਾ ਜਾ ਰਿਹਾ ਹੈ ਜਦੋਂ ਤਕ ਐੱਮ.ਐੱਸ.ਪੀ. ’ਤੇ ਕੋਈ ਗਾਰੰਟੀ ਨਹੀਂ ਆਉਂਦੀ, ਸਰਕਾਰ ਐੱਮ.ਐੱਸ.ਪੀ. ’ਤੇ ਕੋਈ ਕਾਨੂੰਨ ਬਣਾਉਣ ਦੀ ਪਹਿਲ ਕਦਮੀ ਨਹੀਂ ਕਰਦੀ ਓਨੀ ਦੇਰ ਅੰਦੋਲਨ ਖਤਮ ਨਹੀਂ ਹੋਵੇਗਾ। ਇਸ ਨਾਲ ਜੁੜੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਐੱਮ.ਐੱਸ.ਪੀ. ’ਤੇ ਲਗਭਗ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਜਗਬਾਣੀ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ਐੱਮ.ਐੱਸ.ਪੀ. ’ਤੇ ਕਮੇਟੀ ਬਣਾਉਣ ਦਾ ਪ੍ਰਪੋਜ਼ਲ ਆ ਚੁੱਕਾ ਹੈ। ਸਰਕਾਰ ਨੇ ਐੱਮ.ਐੱਸ.ਪੀ. ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਵਲੋਂ 5 ਮੈਂਬਰਾਂ ਦੇ ਨਾਂ ਮੰਗੇ ਹਨ।