ਕਿਸਾਨ ਅੰਦੋਲਨ ਦੇ ਸਮਰਥਨ ’ਚ ਸਿੰਘੂ ਸਰਹੱਦ ਤੋਂ ਸ਼ਿਮਲਾ ਪੁੱਜੇ 3 ਕਿਸਾਨ, ਪੁਲਸ ਨੇ ਲਏ ਹਿਰਾਸਤ ’ਚ

01/19/2021 3:56:31 PM

ਸ਼ਿਮਲਾ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਹ ਵੱਧਦਾ ਜਾ ਰਿਹਾ ਹੈ। ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਆਵਾਜ਼ ਹੁਣ ਸ਼ਿਮਲਾ ’ਚ ਵੀ ਵਿਖਾਈ ਦੇਣ ਲੱਗੀ ਹੈ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਿਮਲਾ ਦੇ ਰਿਜ ਮੈਦਾਨ ’ਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਸਿੰਘੂ ਸਰਹੱਦ ਤੋਂ ਪੁੱਜੇ 3 ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਪੁਲਸ ਤਿੰਨੋਂ ਕਿਸਾਨਾਂ ਨੂੰ ਫੜ ਕੇ ਸਦਰ ਥਾਣਾ ਲੈ ਗਈ। ਪੁਲਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਮੁਤਾਬਕ ਬਿਨਾਂ ਇਜਾਜ਼ਤ ਇਹ ਤਿੰਨੋਂ ਕਿਸਾਨ ਅੰਦੋਲਨ ਲਈ ਸਮਰਥਨ ਜੁਟਾ ਰਹੇ ਸਨ। ਹਾਲਾਂਕਿ ਕਿਸਾਨਾਂ ਨੇ ਵੀ ਇਹ ਗੱਲ ਸਵੀਕਾਰ ਕੀਤੀ ਹੈ ਕਿ ਉਹ ਸਿੰਘੂ ਸਰਹੱਦ ਤੋਂ ਆਏ ਹਨ ਅਤੇ ਕਿਸਾਨ ਅੰਦੋਲਨ ਲਈ ਇੱਥੇ ਸਮਰਥਨ ਜੁਟਾ ਰਹੇ ਸਨ। ਦੱਸ ਦੇਈਏ ਕਿ ਰਿਜ ਮੈਦਾਨ ’ਤੇ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਹੈ, ਇਸ ਦੇ ਚੱਲਦੇ ਪੁਲਸ ਨੇ ਇਹ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਣ : 19 ਨੂੰ ਨਹੀਂ ਹੁਣ 20 ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

ਦੱਸ ਦੇਈਏ ਕਿ ਇਹ ਕਿਸਾਨ, ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਸ਼ਿਮਲਾ ਪੁੱਜੇ ਸਨ, ਜੋ ਕਿ ਸ਼ਿਮਲਾ ਦੇ ਰਿਜ ਮੈਦਾਨ ’ਚ ਪੈਦਲ ਮਾਰਚ ਕਰਨ ਪੁੱਜੇ ਸਨ। ਪੈਦਲ ਮਾਰਚ ਦੌਰਾਨ ਹੀ ਪੁਲਸ ਨੇ ਇਨ੍ਹਾਂ ਤਿੰਨਾਂ ਕਿਸਾਨਾਂ ਨੂੰ ਫੜ ਲਿਆ ਅਤੇ ਥਾਣੇ ਲੈ ਗਈ ਅਤੇ ਅੱਗੇ ਦੀ ਜਾਂਚ ਚੱਲ ਰਹੀ ਹੈ। ਪੁਲਸ ਮੁਤਾਬਕ ਖੇਤਰ ਵਿਚ ਮਾਹੌਲ ਨਾ ਵਿਗੜੇ, ਇਸ ਦੇ ਚੱਲਦੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਸ ਦੌਰਾਨ ਪੁਲਸ ਨੇ ਮੀਡੀਆ ਕਾਮਿਆਂ ਨਾਲ ਧੱਕਾ-ਮੁੱਕੀ ਕੀਤੀ। ਹਾਲਾਂਕਿ ਮੀਡੀਆ ਕਾਮਿਆਂ ਦੇ ਵਿਰੋਧ ਤੋਂ ਬਾਅਦ ਪੁਲਸ ਨੇ ਮੁਆਫ਼ੀ ਵੀ ਮੰਗ ਲਈ। ਓਧਰ ਪੁਲਸ ਅਧਿਕਾਰੀ ਸ਼ਿਮਲਾ ਮੋਹਿਤ ਚਾਵਲਾ ਨੇ ਇਹ ਲੋਕ ਰਿਜ ’ਤੇ ਪਾਬੰਦੀ ਖੇਤਰ ਵਿਚ ਪ੍ਰਦਰਸ਼ਨ ਕਰ ਰਹੇ ਸਨ। ਇਸ ਸਬੰਧ ’ਚ ਉਨ੍ਹਾਂ ਨੇ ਕਿਸੇ ਤੋਂ ਕਈ ਆਗਿਆ ਨਹੀਂ ਲਈ ਸੀ, ਇਸ ਲਈ ਤਿੰਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਹ ਤਿੰਨੋਂ ਲੋਕ ਮੋਹਾਲੀ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਕਿਸਾਨੀ ਘੋਲ: 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿਚ ਚੱਲ ਰਿਹੈ ‘ਟਰਾਇਲ ਰਨ’

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਕਿਸਾਨ ਕੜਾਕੇ ਦੀ ਠੰਡ ’ਚ ਪਿਛਲੇ 55 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਹੋਏ ਹਨ। ਕੇਂਦਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ। 10ਵੇਂ ਗੇੜ ਦੀ ਗੱਲਬਾਤ ਭਲਕੇ ਹੋਵੇਗੀ। 

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਨੂੰ ਕੀਤਾ ਮੁਅੱਤਲ: ਸੂਤਰ

ਨੋਟ- ਕਿਸਾਨਾਂ ਨਾਲ ਪੁਲਸ ਦੇ ਇਸ ਰਵੱਈਏ ਬਾਰੇ ਤੁਸੀਂ ਕੀ ਕਹੋਗੇ, ਕੁਮੈਂਟ ਬਾਕਸ ’ਚ ਦਿਓ ਜਵਾਬ

 

 

 


Tanu

Content Editor

Related News