ਕਿਸਾਨ ਅੰਦੋਲਨ ਦੇ ਸਮਰਥਨ ''ਚ ਅਭੈ ਚੌਟਾਲਾ 7 ਜਨਵਰੀ ਨੂੰ ਟਿਕਰੀ ਸਰਹੱਦ ਤੱਕ ਕੱਢਣਗੇ ਟਰੈਕਟਰ ਰੈਲੀ

Thursday, Dec 31, 2020 - 06:57 PM (IST)

ਕਿਸਾਨ ਅੰਦੋਲਨ ਦੇ ਸਮਰਥਨ ''ਚ ਅਭੈ ਚੌਟਾਲਾ 7 ਜਨਵਰੀ ਨੂੰ ਟਿਕਰੀ ਸਰਹੱਦ ਤੱਕ ਕੱਢਣਗੇ ਟਰੈਕਟਰ ਰੈਲੀ

ਸਿਰਸਾ- ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਪ੍ਰਧਾਨ ਜਨਰਲ ਸਕੱਤਰ ਅਤੇ ਐਲਨਾਬਾਦ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਖੇਤੀ ਕਾਨੂਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ 'ਚ 7 ਜਨਵਰੀ ਨੂੰ 500 ਟਰੈਕਟਰ ਟਰਾਲੀਆਂ ਨਾਲ ਟਿਕਰੀ ਬਾਰਡਰ ਤੱਕ ਰੈਲੀ ਕੱਢਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ : ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ

ਇੱਥੇ ਪਾਰਟੀ ਵਰਕਰਾਂ ਨਾਲ ਬੈਠਕ ਤੋਂ ਬਾਅਦ ਗੱਲਬਾਤ 'ਚ ਉਨ੍ਹਾਂ ਨੇ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਪ੍ਰਦੇਸ਼ ਦੇ 15 ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇਣ, ਉਨ੍ਹਾਂ ਦੇ ਪੀੜਤਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਪਰਿਵਾਰ ਦੇ ਕਿਸੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News