ਅੱਜ ਸਿੰਘੂ ਬਾਰਡਰ ਜਾਣਗੇ ਅਰਵਿੰਦ ਕੇਜਰੀਵਾਲ, ਕਿਸਾਨਾਂ ਨਾਲ ਕਰਣਗੇ ਮੁਲਾਕਾਤ
Monday, Dec 07, 2020 - 10:31 AM (IST)
 
            
            ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਯਾਨੀ ਅੱਜ ਸਿੰਘੂ ਬਾਰਡਰ ਜਾਣਗੇ, ਜਿੱਥੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਕਿਸਾਨ ਬੀਤੇ ਕਈ ਦਿਨ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਸੰਗਠਨਾਂ ਵੱਲੋਂ 8 ਦਸੰਬਰ ਨੂੰ ਸੱਦੇ ਗਏ 'ਭਾਰਤ ਬੰਦ' ਨੂੰ ਐਤਵਾਰ ਨੂੰ ਸਮਰਥਨ ਦਿੱਤਾ ਸੀ। 'ਆਪ' ਦੇ ਇਕ ਅਧਿਕਾਰੀ ਨੇ ਦੱਸਿਆ, 'ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਮੰਤਰੀ ਮੰਡਲ ਸਾਥੀਆਂ ਨਾਲ ਸਿੰਘੂ ਬਾਰਡਰ ਜਾਣਗੇ।' ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਕਰਮਚਾਰੀ ਰਾਸ਼ਟਰ ਵਿਆਪੀ ਹੜਤਾਲ ਦਾ ਸਮਰਥਨ ਕਰਣਗੇ। ਉਨ੍ਹਾਂ ਨੇ ਸਾਰੇ ਨਾਗਰਿਕਾਂ ਤੋਂ ਕਿਸਾਨਾਂ ਦਾ ਸਮਰਥਨ ਕਰਣ ਦੀ ਅਪੀਲ ਵੀ ਕੀਤੀ ਸੀ।
ਨੋਟ : ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨਾਂ ਨੂੰ ਮਿਲਣ ਸਿੰਘੂ ਬਾਰਡਰ ਜਾਣ ਸਬੰਧੀ ਕੀ ਹੈ ਤੁਹਾਡੀ ਰਾਏ। ਕੁਮੈਂਟ ਬਾਕਸ 'ਚ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            