ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ''ਚ ਪਟੀਸ਼ਨ ਦਾਖ਼ਲ

12/04/2020 4:47:53 PM

ਨਵੀਂ ਦਿੱਲੀ (ਕਮਲ) : ਦਿੱਲੀ ਵਿਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਨਵੇਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਪ੍ਰਦਰਸ਼ਨ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕਰਾਈ ਗਈ ਹੈ। ਇਹ ਪਟੀਸ਼ਨ ਰਿਸ਼ਭ ਸ਼ਰਮਾ ਨਾਂ ਦੇ ਵਿਅਕਤੀ ਨੇ ਦਰਜ ਕਰਾਈ ਹੈ। ਪਟੀਸ਼ਨ ਵਿਚ ਦਿੱਲੀ ਐਨ.ਸੀ.ਆਰ. ਵਿਚ ਕੋਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਕਿਸਾਨ ਪ੍ਰਦਰਸ਼ਨ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਟਰੂਡੋ ਨੂੰ ਕਿਸਾਨ ਅੰਦੋਲਨ 'ਤੇ ਟਿੱਪਣੀ ਕਰਨੀ ਪਈ ਭਾਰੀ, ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਇੰਨੀ ਵੱਡੀ ਗਿਣਤੀ ਵਿਚ ਜਮ੍ਹਾ ਹੋਣ ਨਾਲ ਕੋਰੋਨਾ ਦਾ ਖ਼ਤਰਾ ਵੱਧ ਗਿਆ ਹੈ ਅਤੇ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨ ਨਾਲ ਐਮਰਜੈਂਸੀ/ਮੈਡੀਕਲ ਸੇਵਾ ਵੀ ਪ੍ਰਭਾਵਿਤ ਹੋਈ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ : ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਐਵਾਰਡ, ਸੂਚੀ 'ਚ ਜਾਣੋ ਕੌਣ-ਕੌਣ ਹੈ ਸ਼ਾਮਲ

ਦੱਸ ਦੇਈਏ ਕਿ ਕਿਸਾਨਾਂ ਵੱਲੋਂ ਦਿੱਲੀ ਵਿਚ ਕੀਤਾ ਜਾ ਰਿਹਾ ਇਹ ਵਿਰੋਧ ਪ੍ਰਦਰਸ਼ਨ ਅੱਜ 9ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੂੰ ਖ਼ਿੰਡਾਉਣ ਲਈ ਪੁਲਸ ਵੱਲੋਂ ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਜਾਣ ਦੇ ਬਾਵਜੂਦ ਕਿਸਾਨ ਉਥੇ ਡਟੇ ਹੋਏ ਹਨ।

ਇਹ ਵੀ ਪੜ੍ਹੋ: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਜੋਸ਼ ਭਰਨ ਲਈ ਪੰਜਾਬੀ ਗਾਇਕਾਂ ਨੇ ਬਣਾਏ ਗੀਤ (ਵੇਖੋ ਵੀਡੀਓ)

ਨੋਟ : ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ। ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।


cherry

Content Editor

Related News