‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’

Sunday, Feb 28, 2021 - 11:53 AM (IST)

‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’

ਸੋਨੀਪਤ (ਵਿਕਾਸ) : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੋਨੀਪਤ-ਗੋਹਾਨਾ ਰੋਡ ਦੇ 15 ਪਿੰਡਾਂ ਦੇ ਕਿਸਾਨਾਂ ਨੇ ਟਰੈਕਟਰ-ਟਰਾਲੀ ਲੜੀ ਬਣਾ ਕੇ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਅੰਦੋਲਨ ਵਾਪਸ ਨਹੀਂ ਲੈਣਗੇ। ਇਸ ਦੇ ਨਾਲ-ਨਾਲ ਕਿਸਾਨਾਂ ਨੇ ਸਰਕਾਰ ਨੂੰ ਨਸੀਹਤ ਵੀ ਦਿੱਤੀ ਕਿ ਉਹ ਉਨ੍ਹਾਂ ਦੇ ਸਬਰ ਦੀ ਪ੍ਰੀਖਿਆ ਨਾ ਲਵੇ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੋਨੀਪਤ ਦੇ ਕਨਵੀਨਰ ਮਾਸਟਰ ਈਸ਼ਵਰ ਦਹੀਆ ਨੇ ਕਿਹਾ ਕਿ ਕਿਸਾਨ ਵਿਰੋਧੀ ਤਿੰਨੋਂ ਕਾਲੇ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਦੇ ਵਿਰੋਧ ਵਿਚ ਅੰਦੋਲਨ ਬਹੁਤ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ। ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਤਕ ਇਹ ਅੰਦੋਲਨ ਜਾਰੀ ਰਹੇਗਾ। ਟਰੈਕਟਰ-ਟਰਾਲੀ ਲੜੀ ਦੌਰਾਨ ਸੜਕ ਉੱਪਰੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਤਰ੍ਹਾਂ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਅਤੇ ਪੂਰਾ ਵਿਖਾਵਾ ਸ਼ਾਂਤੀਪੂਰਨ ਢੰਗ ਨਾਲ ਖਤਮ ਹੋਇਆ। ਸ਼ਾਮ 4 ਵਜੇ ਤੋਂ ਬਾਅਦ ਸਾਰੇ ਕਿਸਾਨਾਂ ਨੇ ਵਿਖਾਵਾ ਖਤਮ ਕਰ ਦਿੱਤਾ।


author

Tanu

Content Editor

Related News