ਅਗਨੀਪਥ ਯੋਜਨਾ ਦੇ ਵਿਰੋਧ ’ਚ ਉਤਰਿਆ ਸੰਯੁਕਤ ਕਿਸਾਨ ਮੋਰਚਾ, ਰਾਕੇਸ਼ ਟਿਕੈਤ ਨੇ ਕੀਤਾ ਇਹ ਐਲਾਨ

Tuesday, Jun 21, 2022 - 03:50 PM (IST)

ਅਗਨੀਪਥ ਯੋਜਨਾ ਦੇ ਵਿਰੋਧ ’ਚ ਉਤਰਿਆ ਸੰਯੁਕਤ ਕਿਸਾਨ ਮੋਰਚਾ, ਰਾਕੇਸ਼ ਟਿਕੈਤ ਨੇ ਕੀਤਾ ਇਹ ਐਲਾਨ

ਨਵੀਂ ਦਿੱਲੀ– ਕੇਂਦਰ ਸਰਕਾਰ ਵੱਲੋਂ ਲਿਆਈ ਗਈ ਅਗਨੀਪਥ ਯੋਜਨਾ ਦੇ ਵਿਰੋਧ ’ਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਚੁੱਕਾ ਹੈ। ਇਸਦੀ ਪੁਸ਼ਟੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤੀ ਹੈ। ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਫੌਜ ’ਚ ਭਰਤੀ ਨਾਲ ਜੁੜੀ ਅਗਨੀਪਥ ਯੋਜਨਾ ਦੇ ਖ਼ਿਲਾਫ਼ 24 ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗਾ।

ਰਾਕੇਸ਼ ਟਿਕੈਤ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਦਾ ਫੈਸਲਾ ਕਰਨਾਲ ’ਚ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਦੀ ਬੈਠਕ ਦੌਰਾਨ ਲਿਆ ਗਿਆ। ਟਿਕੈਤ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਲਈ ਨੌਜਵਾਨਾਂ, ਨਾਗਰਿਕ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਨੂੰ ਸਮਰਥਨ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ– ‘ਅਗਨੀਪਥ’ ਰਾਹੀਂ ’ਹਥਿਆਰਬੰਦ’ ਕੇਡਰ ਆਧਾਰ ਬਣਾ ਰਹੀ ਹੈ ਭਾਜਪਾ : ਮਮਤਾ

 

 

ਟਿਕੈਤ ਨੇ ਕਿਹਾ, ‘ਕਰਨਾਲ ’ਚ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਦੇ ਫੈਸਲੇ ਮੁਤਾਬਕ, 24 ਜੂਨ ਨੂੰ ਦੇਸ਼ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਦਫਤਰਾਂ ’ਤੇ ਅਗਨੀਪਥ ਯੋਜਨਾ ਦਾ ਵਿਰੋਧ ’ਚ ਸੰਯੁਕਤ ਕਿਸਾਨ ਮੋਰਚਾ ਪ੍ਰਦਰਸ਼ਨ ਕਰੇਗਾ।’ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਟਿਕੈਤ ਨੇ ਟਵੀਟ ਕੀਤਾ, ‘ਨੌਜਵਾਨਾਂ, ਨਾਗਰਿਕ ਸੰਸਥਾਵਾਂ, ਪਾਰਟੀਆਂ ਨੂੰ ਇਕਜੁਟ ਹੋਣ ਦੀ ਅਪੀਲ ਹੈ। ਭਾਰਤੀ ਕਿਸਾਨ ਯੂਨੀਅਨ ਦਾ 30 ਜੂਨ ਨੂੰ ਹੋਣ ਵਾਲਾ ਪ੍ਰਦਰਸ਼ਨ 24 ਜੂਨ ਨੂੰ ਹੋਵੇਗਾ।’

ਇਹ ਵੀ ਪੜ੍ਹੋ– ਆਸਾਮ ’ਚ ਹੜ੍ਹ ਦੀ ਸਥਿਤੀ ਗੰਭੀਰ, ਗੁਹਾਟੀ ਦੇ ਕਈ ਹੋਰ ਇਲਾਕੇ ਪਾਣੀ ’ਚ ਡੁੱਬੇ

PunjabKesari

ਟਿਕੈਤ ਦੇ ਸੰਗਠਨ ਭਾਰਤੀ ਕਿਸਾਨ ਯੂਨੀਅਨ ਨੇ ਪਹਿਲਾਂ 30 ਜੂਨ ਨੂੰ ਅਗਨੀਪਥ ਯੋਜਨਾ ਖਿਲਾਫ ਵਿਰੋਧ ਪ੍ਰਦਰਸ਼ਨ ਦੀ ਅਪੀਲ ਕੀਤੀ ਸੀ। ਭਾਰਤੀ ਕਿਸਾਨ ਯੂਨੀਅਨ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਾਲੇ ਅੰਦੋਲਨ ਦਾ ਹਿੱਸਾ ਸੀ। ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ।

ਇਹ ਵੀ ਪੜ੍ਹੋ– ਅਗਨੀਪਥ ਯੋਜਨਾ : ਤਿੰਨਾਂ ਸੈਨਾਵਾਂ ’ਚ ਭਰਤੀ ਪ੍ਰਕਿਰਿਆ ਲਈ ਤਾਰੀਖ਼ਾਂ ਦਾ ਐਲਾਨ, FIR ਹੋਈ ਤਾਂ ਨਹੀਂ ਮਿਲੇਗਾ ਮੌਕਾ


author

Rakesh

Content Editor

Related News