ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ
Thursday, Mar 21, 2024 - 04:39 AM (IST)
ਸਹਾਰਨਪੁਰ - ਸਹਾਰਨਪੁਰ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕਰਜ਼ੇ ਤੋਂ ਦੁਖੀ ਇਕ ਕਿਸਾਨ ਨੇ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ (ਦਿਹਾਤੀ) ਸਾਗਰ ਜੈਨ ਨੇ ਦੱਸਿਆ ਕਿ ਸਹਾਰਨਪੁਰ ਜ਼ਿਲ੍ਹੇ ਦੇ ਗਗਲਹੇੜੀ ਥਾਣਾ ਖੇਤਰ ਦੇ ਪਿੰਡ ਰਸੂਲਪੁਰ ਦੇ ਕਿਸਾਨ ਵਿਨੋਦ ਕੁਮਾਰ (50) ਨੇ 2016 ਵਿਚ ਕਿਸਾਨ ਕ੍ਰੈਡਿਟ ਕਾਰਡ 'ਤੇ 2 ਲੱਖ 80 ਹਜ਼ਾਰ ਰੁਪਏ ਦਾ ਕਰਜ਼ਾ ਲਿਆ ਸੀ, ਪਰ ਉਸ ਦੀ ਆਰਥਿਕ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਹ ਕਿਸ਼ਤ ਦਾ ਭੁਗਤਾਨ ਕਰਨ ਦੇ ਯੋਗ ਨਹੀਂ ਸੀ।
ਇਹ ਵੀ ਪੜ੍ਹੋ - ਭਗਵਾਨ ਸ਼੍ਰੀ ਰਾਮ ਲੱਲਾ ਅਯੁੱਧਿਆ 'ਚ ਕਚਨਾਰ ਦੇ ਫੁੱਲਾਂ ਤੋਂ ਬਣੇ ਗੁਲਾਲ ਨਾਲ ਖੇਡਣਗੇ ਹੋਲੀ
ਪੁਲਸ ਮੁਤਾਬਕ ਵਿਨੋਦ ਦੇ ਬੇਟੇ ਰਾਜੇਸ਼ ਕੁਮਾਰ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਚਾਰ ਬੈਂਕ ਕਰਮਚਾਰੀ ਉਸਦੇ ਪਿੰਡ ਪਹੁੰਚੇ ਅਤੇ ਉਸਦੇ ਪਿਤਾ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਲੈ ਜਾਣ ਲੱਗੇ। ਪੁਲਸ ਅਨੁਸਾਰ ਰਾਜੇਸ਼ ਦਾ ਕਹਿਣਾ ਹੈ ਕਿ ਇਸ ਦੌਰਾਨ ਪਿੰਡ ਵਾਸੀਆਂ ਨੇ ਕਿਸੇ ਤਰ੍ਹਾਂ ਬੈਂਕ ਅਧਿਕਾਰੀਆਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਮਨਾ ਲਿਆ, ਜਿਸ ਕਾਰਨ ਬੈਂਕ ਅਧਿਕਾਰੀ ਵਿਨੋਦ ਕੁਮਾਰ ਨੂੰ ਛੱਡ ਕੇ ਵਾਪਸ ਚਲੇ ਗਏ, ਪਰ ਇਸ ਤੋਂ ਬਾਅਦ ਵਿਨੋਦ ਮਾਨਸਿਕ ਤਣਾਅ 'ਚ ਆ ਗਿਆ ਅਤੇ ਅੱਜ ਬੁੱਧਵਾਰ ਨੂੰ ਖੇਤਾਂ 'ਚ ਜਾ ਕੇ ਉਸ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਰਾਜੇਸ਼ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ - ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e