ਵੱਡੇ ਐਕਸ਼ਨ ਦੀ ਤਿਆਰੀ ’ਚ ਗ੍ਰਹਿ ਮੰਤਰਾਲਾ, ਪੁਲਸ ਕਮਿਸ਼ਨਰ ਤੇ IB ਚੀਫ ਨਾਲ ਬੁਲਾਈ ਅਹਿਮ ਬੈਠਕ

01/27/2021 1:58:39 PM

ਨਵੀਂ ਦਿੱਲੀ– ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਸਮੇਤ ਦਿੱਲੀ ਦੇ ਵੱਖ-ਵੱਖ ਹਿੱਸਿਆਂ ’ਚ ਟਰੈਕਟਰ ਪਰੇਡ ਦਰਮਿਆਨ ਕਿਸਾਨਾਂ ਅਤੇ ਪੁਲਸ ਵਿਚਾਲੇ ਹੋਈਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਗ੍ਰਹਿ ਮੰਤਰਾਲਾ ਕਾਫੀ ਗੰਭੀਰ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਕ, ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਸ ਸਮੇਤ ਸਾਰੇ ਗੁਆਂਢੀ ਰਾਜਾਂ ਦੀ ਪੁਲਸ ਨੂੰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਇਸ ਵਿਚਕਾਰ ਦਿੱਲੀ ’ਚ 26 ਜਨਵਰੀ ਨੂੰ ਹੋਈ ਘਟਨਾ ਦੀ ਜਾਂਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਕਰੇਗੀ। ਉਥੇ ਹੀ ਦਿੱਲੀ ਪੁਲਸ ਕਮਿਸ਼ਨਰ ਬੁੱਧਵਾਰ ਨੂੰ ਗ੍ਰਹਿ ਮੰਤਰੀ ਨੂੰ ਮਿਲਣ ਪਹੁੰਚੇ। ਪੁਲਸ ਕਮਿਸ਼ਨਰ ਗ੍ਰਹਿ ਮੰਤਰੀ ਨੂੰ ਕੱਲ੍ਹ ਹੋਈ ਹਿੰਸਾ ਦੀ ਜਾਣਕਾਰੀ ਦੇਣਗੇ। ਗ੍ਰਹਿ ਮੰਤਰੀ ਨਾਲ ਬੈਠਕ ’ਚ ਆਈ.ਬੀ. ਚੀਫ ਵੀ ਮੌਜੂਦ ਹਨ। ਕਿਸਾਨ ਜਥੇਬੰਦੀਆਂ ਲਈ ਅਗਲੇ ਕੁਝ ਘੰਟੇ ਕਾਫੀ ਅਹਿਮ ਹਨ ਕਿਉਂਕਿ ਜੋ ਵੀਡੀਓ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ ਉਨ੍ਹਾਂ ’ਚ ਸਾਫ ਵਿਖਾਈ ਦੇ ਰਿਹਾ ਹੈ ਕਿ ਪੁਲਸ ਨੇ ਸ਼ਾਂਤੀ ਬਣਾਈ ਰੱਖੀ ਪਰ ਕੁਝ ਪ੍ਰਦਰਸ਼ਨਕਾਰੀ ਕਿਸਾਨ ਹਿੰਸਾ ’ਤੇ ਉੱਤਰ ਆਏ। 

ਲਾਲ ਕਿਲ੍ਹੇ ਦੀ ਸੁਰੱਖਿਆ ’ਤੇ ਉੱਠ ਰਹੇ ਸਵਾਲ
ਦੂਜੇ ਪਾਸੇ ਸਵਾਲ ਵੀ ਉੱਠ ਰਹੇ ਹਨ ਕਿ ਮੰਗਲਵਾਰ ਨੂੰ ਦਿੱਲੀ ਦੇ ਲਾਲ ਕਿਲ੍ਹੇ ’ਚ ਜੋ ਹੋਇਆ ਉਸ ਨੂੰ ਰੋਕਿਆ ਕਿਉਂ ਨਹੀਂ ਗਿਆ। ਕਿਵੇਂ ਇੰਨੇ ਪ੍ਰਦਰਸ਼ਨਕਾਰੀ ਕਿਸਾਨ ਲਾਲ ਕਿਲ੍ਹੇ ’ਚ ਵੜ੍ਹ ਆਏ। ਕਿਸਾਨਾਂ ਨੇ ਭੰਨ-ਤੋੜ ਕੀਤੀ ਤਾਂ ਪੁਲਸ ਨੇ ਕੋਈ ਐਕਸ਼ਨ ਕਿਉਂ ਨਹੀਂ ਲਿਆ। ਕਿਸਾਨਾਂ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਦਿੱਲੀ ’ਚ ਦਾਖ਼ਲ ਹੋਣਗੇ, ਅਜਿਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਿਉਂ ਨਹੀਂ ਕੀਤੇ ਗਏ। 

ਦੱਸ ਦੇਈਏ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਹਿੰਸਕ ਹੋਣ ਤੋਂ ਬਾਅਦ ਸ਼ਾਂਤੀ ਸਥਾਪਤ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇੰਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ ’ਚ ਹੋਰ ਜ਼ਿਆਦਾ ਗਿਣਤੀ ’ਚ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ। ਕੇਂਦਰੀ ਮੰਤਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਹੋਈ ਉੱਚ ਪੱਧਰੀ ਬੈਠਕ ’ਚ ਇਹ ਫੈਸਲਾ ਲਿਆ ਗਿਆ। ਇਸ ਬੈਠਕ ’ਚ ਕੇੰਦਰੀ ਮੰਤਰੀ ਅਜੇ ਭੱਲਾ, ਦਿੱਲੀ ਪੁਲਸ ਕਮਿਸ਼ਨਰ ਐੱਸ.ਐੱਨ. ਸ਼੍ਰੀਵਾਸਤਵ ਸਮੇਤ ਹੋਰ ਲੋਕਾਂ ਨੇ ਹਿੱਸਾ ਲਿਆ। 

ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ’ਚ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਗਿਣਤੀ ’ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। ਕਿੰਨੀ ਗਿਣਤੀ ’ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਇਸ ਦੀ ਪੁਖਤਾ ਜਾਣਕਾਰੀ ਨਹੀਂ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰੀਬ 1,500 ਤੋਂ 2,000 ਕਰਮੀਆਂ (15-20 ਕੰਪਨੀਆਂ) ਨੂੰ ਤਾਇਨਾਤ ਕੀਤਾ ਜਾਵੇਗਾ। 


Rakesh

Content Editor

Related News