ਯੋਗੇਂਦਰ ਯਾਦਵ ਨੇ ਕਿਸਾਨਾਂ ਤੋਂ ਕੀਤੀ ਸ਼ਾਂਤੀ ਦੀ ਅਪੀਲ, ਆਖ਼ੀ ਇਹ ਗੱਲ

01/26/2021 9:38:28 PM

ਨਵੀਂ ਦਿੱਲੀ- ਕਿਸਾਨ ਟਰੈਕਟਰ ਪਰੇਡ ਵਿਚਾਲੇ ਹਿੰਸਕ ਵਾਰਦਾਤਾਂ 'ਤੇ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਸ਼ਾਂਤੀ ਦੀ ਅਪੀਲ ਕੀਤੀ ਹੈ। ਯੋਗੇਂਦਰ ਯਾਦਵ ਨੇ ਆਪਣੇ ਵੀਡੀਓ 'ਚ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਅਫ਼ਵਾਹਾਂ ਤੋਂ ਬਚਣ ਦੀ ਵੀ ਗੁਜਾਰਿਸ਼ ਕੀਤੀ ਹੈ। ਉਨ੍ਹਾਂ ਨੇ ਭਟਕੇ ਹੋਏ ਕਿਸਾਨਾਂ ਨੂੰ ਤੈਅ ਕਿਸਾਨ ਰੂਟ 'ਤੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਨਾਲ ਕਿਸਾਨ ਅੰਦੋਲਨ ਭਟਕ ਜਾਵੇਗਾ ਅਤੇ ਆਪਣੇ ਮਕਸਦ 'ਚ ਅਸਫ਼ਲ ਹੋ ਸਕਦਾ ਹੈ। ਇਸ ਲਈ ਸਾਰੇ ਸ਼ਾਂਤੀ ਬਣਾਏ ਰੱਖਣ।

ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

DIsha

This news is Content Editor DIsha