ਹਰਿਆਣਾ : ਮੋਟਰਸਾਈਕਲ ਬਦਮਾਸ਼ਾਂ ਨੇ ਖੇਤਾਂ ''ਚ ਕੰਮ ਕਰ ਰਹੇ ਕਿਸਾਨ ਨੂੰ ਮਾਰੀ ਗੋਲੀ, ਮੌਤ

Tuesday, Feb 08, 2022 - 06:41 PM (IST)

ਹਰਿਆਣਾ : ਮੋਟਰਸਾਈਕਲ ਬਦਮਾਸ਼ਾਂ ਨੇ ਖੇਤਾਂ ''ਚ ਕੰਮ ਕਰ ਰਹੇ ਕਿਸਾਨ ਨੂੰ ਮਾਰੀ ਗੋਲੀ, ਮੌਤ

ਜੀਂਦ (ਵਾਰਤਾ)- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਬੁਢਾਖੇੜਾ ਪਿੰਡ 'ਚ ਖੇਤਾਂ 'ਚ ਕੰਮ ਕਰ ਰਹੇ ਕਿਸਾਨ ਦੀ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੇ ਮੰਗਲਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜੁਲਾਨਾ ਥਾਣਾ ਪੁਲਸ ਇੰਚਾਰਜ ਸਮਰਦੀਪ ਨੇ ਦੱਸਿਆ ਕਿ ਕਿਸਾਨ ਰਾਕੇਸ਼ (40) ਖੇਤਾਂ 'ਚ ਕੰਮ ਕਰ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਲੋਕ ਉੱਥੇ ਪਹੁੰਚੇ ਅਤੇ ਉਸ 'ਤੇ ਗੋਲੀਬਾਰੀ ਕਰ ਦਿੱਤੀ। ਕੋਲ ਖੇਤਾਂ 'ਚ ਕੰਮ ਕਰ ਰਹੇ ਕਿਸਾਨਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ : ਭਾਜਪਾ ਨੂੰ ਪੱਛਮੀ ਉੱਤਰ ਪ੍ਰਦੇਸ਼ ’ਚ ਨਹੀਂ ਖੇਡਣ ਦੇਵਾਂਗੇ ਹਿੰਦੂ-ਮੁਸਲਮਾਨ ਅਤੇ ਜਿੱਨਾਹ ਮੈਚ : ਟਿਕੈਤ

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਕਤਲ ਦਾ ਮਾਮਲਾ ਦਰਜ ਕਰ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਰਾਕੇਸ਼ ਖੇਤੀਬਾੜੀ ਕਰ ਕੇ ਪਰਿਵਾਰ ਦਾ ਪੇਟ ਪਾਲਦਾ ਸੀ ਅਤੇ ਆਪਣੇ ਪਿੱਛੇ ਪਤਨੀ ਅਤੇ 2 ਮੁੰਡੇ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ 2 ਲੋਕਾਂ ਨਾਲ ਕੁਝ ਦਿਨ ਪਹਿਲਾਂ ਰਾਕੇਸ਼ ਦਾ ਝਗੜਾ ਹੋਇਆ ਸੀ। ਗੋਲੀ ਮਾਰਨ ਦੇ ਪਿੱਛੇ ਇਹੀ ਕਾਰਨ ਦੱਸਿਆ ਜਾ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News