ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਮਨਾਏਗਾ ਜਾਵੇਗਾ ''ਕਿਸਾਨ ਮਜ਼ਦੂਰ ਸੰਘਰਸ਼ ਦਿਵਸ''

Wednesday, Nov 24, 2021 - 02:41 AM (IST)

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਮਨਾਏਗਾ ਜਾਵੇਗਾ ''ਕਿਸਾਨ ਮਜ਼ਦੂਰ ਸੰਘਰਸ਼ ਦਿਵਸ''

ਨਵੀਂ ਦਿੱਲੀ - ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਮੰਗਲਵਾਰ ਨੂੰ ਕਿਹਾ ਕਿ ਉਹ ਕਿਸਾਨ ਆਗੂ ਸਰ ਛੋਟੂ ਰਾਮ ਦੀ ਜਯੰਤੀ ਮੌਕੇ ਬੁੱਧਵਾਰ ਨੂੰ ‘ਕਿਸਾਨ ਮਜ਼ਦੂਰ ਸੰਘਰਸ਼ ਦਿਵਸ’ ਮਨਾਏਗਾ। ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਐੱਸ.ਕੇ.ਐੱਮ. ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਕਈ ਨੇਤਾ 25 ਨਵੰਬਰ ਨੂੰ ਹੈਦਰਾਬਾਦ ਵਿੱਚ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਇੱਕ ਸਾਲ ਦੇ ਮੌਕੇ 'ਤੇ ਹੋਣ ਵਾਲੇ 'ਮਹਾਂ ਧਰਨਾ' ਵਿੱਚ ਹਿੱਸਾ ਲੈਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਸ਼ੁੱਕਰਵਾਰ ਨੂੰ ਬਰਤਾਨੀਆ, ਅਮਰੀਕਾ, ਫਰਾਂਸ, ਆਸਟਰੇਲੀਆ, ਆਸਟਰੀਆ, ਕੈਨੇਡਾ ਅਤੇ ਨੀਦਰਲੈਂਡ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆ ਸਕਦੀ ਹੈ ਵੱਡੀ ਗਿਰਾਵਟ, ਭਾਰਤ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News