ਕਿਸਾਨੀ ਘੋਲ: 26 ਜਨਵਰੀ ਨੂੰ ‘ਟਰੈਕਟਰ ਪਰੇਡ’ ’ਚ ਹਿੱਸਾ ਲੈਣਗੀਆਂ ਕਿਸਾਨ ਧੀਆਂ, ਲੈ ਰਹੀਆਂ ਸਿਖਲਾਈ
Tuesday, Jan 05, 2021 - 10:26 AM (IST)
ਨਵੀਂ ਦਿੱਲੀ/ਹਰਿਆਣਾ— ਕੇਂਦਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਕਿਸਾਨ ਅੰਦੋਲਨ ਜਾਰੀ ਹੈ। ਸੋਮਵਾਰ ਯਾਨੀ ਕਿ 4 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਈ ਬੈਠਕ ਬੇਸਿੱਟਾ ਰਹੀ। ਸਰਕਾਰ ਨੇ ਸਪੱਸ਼ਟ ਤੌਰ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਕਿ ਕਾਨੂੰਨ ਰੱਦ ਨਹੀਂ ਹੋਣਗੇ। ਉੱਥੇ ਹੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਰਹੇ। ਬੈਠਕ ਵਿਚ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣੀ। ਹੁਣ ਅਗਲੀ ਬੈਠਕ 8 ਜਨਵਰੀ 2021 ਨੂੰ ਹੋਵੇਗੀ।
ਇਹ ਵੀ ਪੜ੍ਹੋ: ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਪਰੇਡ’
ਇਸ ਬੈਠਕ ਮਗਰੋਂ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਵਾਲੇ ਹਨ। ਇਸ ਵਿਚ ਹਰਿਆਣਾ ਦੇ ਪਿੰਡਾਂ ਤੋਂ ਕਿਸਾਨਾਂ ਦੀਆਂ ਧੀਆਂ ਵੀ ਸ਼ਾਮਲ ਹੋਣਗੀਆਂ। 26 ਜਨਵਰੀ ਨੂੰ ਦਿੱਲੀ ਦੇ ਰਾਜਪੱਥ ’ਤੇ ਟਰੈਕਟਰ ਪਰੇਡ ਕੱਢਣ ਲਈ ਹਰਿਆਣਾ ਦੇ ਜੀਂਦ ਵਿਚ ਕਿਸਾਨ ਦੀਆਂ ਧੀਆਂ ਨੂੰ ਟਰੈਕਟਰ-ਟਰਾਲੀਆਂ ਚਲਾਉਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਰਕਾਰ ਤੇ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ,ਕੇਂਦਰ ਨੇ ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ
ਇਨ੍ਹੀਂ ਦਿਨੀਂ ਜੀਂਦ-ਪਟਿਆਲਾ ਨੈਸ਼ਨਲ ਹਾਈਵੇਅ ਦੇ ਖੱਟਰ ਟੋਲ ਪਲਾਜ਼ਾ ਨੇੜੇ ਇਨ੍ਹਾਂ ਧੀਆਂ ਨੂੰ ਟਰੈਕਟਰ-ਟਰਾਲੀਆਂ ’ਤੇ ਸਿਖਲਾਈ ਲੈਂਦੇ ਹੋਏ ਵੇਖਿਆ ਜਾ ਸਕਦਾ ਹੈ। ਤੰਗ ਗਲੀਆਂ ਤੋਂ ਟਰੈਕਟਰ-ਟਰਾਲੀਆਂ ਲੈ ਕੇ ਕਿਵੇਂ ਲੰਘਣਾ ਹੈ, ਇਹ ਸਭ ਕੁਝ ਉਨ੍ਹਾਂ ਨੂੰ ਸਿਖਾਇਆ ਜਾ ਰਿਹਾ ਹੈ। ਸਿਖਲਾਈ ਲੈ ਰਹੀਆਂ ਇਨ੍ਹਾਂ ਧੀਆਂ ਦਾ ਕਹਿਣਾ ਹੈ ਕਿ ਉਹ 26 ਜਨਵਰੀ ਨੂੰ ਖ਼ੁਦ ਟਰੈਕਟਰ-ਟਰਾਲੀਆਂ ਚਲਾ ਕੇ ਰਾਜਪੱਥ ’ਤੇ ਪਰੇਡ ’ਚ ਹਿੱਸਾ ਲੈਣਗੀਆਂ। ਇਨ੍ਹਾਂ ਧੀਆਂ ਦਾ ਕਹਿਣਾ ਹੈ ਕਿ ਅਸੀਂ ਖ਼ੁਦ ਆਪਣੇ ਟਰੈਕਟਰਾਂ ਨੂੰ ਲਾਲ ਕਿਲੇ ਤੱਕ ਲੈ ਕੇ ਜਾਵਾਂਗੀਆਂ, ਇਹ ਇਕ ਇਤਿਹਾਸਕ ਪਲ ਹੋਵੇਗਾ।
ਇਹ ਵੀ ਪੜ੍ਹੋ: 7ਵੇਂ ਦੌਰ ਦੀ ਗੱਲਬਾਤ: ਕਿਸਾਨ ਆਗੂਆਂ ਨੇ ਮੰਤਰੀਆਂ ਨਾਲ ਲੰਗਰ ਛਕਣ ਤੋਂ ਕੀਤਾ ਇਨਕਾਰ
ਇਹ ਵੀ ਪੜ੍ਹੋ: ਬੈਠਕ ਸ਼ੁਰੂ ਹੁੰਦੇ ਹੀ ਮ੍ਰਿਤਕ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਦਿੱਤੀ ਗਈ ਸ਼ਰਧਾਂਜਲੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ