ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੇ 300 ਦਿਨ ਹੋਏ ਪੂਰੇ

09/22/2021 9:28:57 PM

ਨਵੀਂ ਦਿੱਲੀ - ਕੇਂਦਰ ਵੱਲੋਂ ਪਾਸ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਬੁੱਧਵਾਰ ਨੂੰ 300 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਇੱਕ ਬਿਆਨ ਜਾਰੀ ਕਰ ਕਿਹਾ ਕਿ ਇਹ ਅੰਦੋਲਨ ਦੇਸ਼ ਦੇ ਲੱਖਾਂ ਕਿਸਾਨਾਂ ਦੀ ਇੱਛਾ ਅਤੇ ਵਚਨਬੱਧਤਾ ਦਾ ਸਬੂਤ ਹੈ ਅਤੇ ਇਹ ਹੋਰ ਦ੍ਰਿੜ ਹੋਈ ਹੈ।  ਐੱਸ.ਕੇ.ਐੱਮ. ਨੇ ਕਿਹਾ, ‘‘ਕਿਸਾਨਾਂ ਨੂੰ ਦਿੱਲੀ ਦੀ ਸਰਹੱਦ 'ਤੇ ਰਹਿਣ ਨੂੰ ਮਜ਼ਬੂਰ ਕੀਤੇ ਜਾਣ ਤੋਂ ਬਾਅਦ 300 ਦਿਨ ਪੂਰੇ ਹੋ ਗਏ ਹਨ। ਪ੍ਰਦਰਸ਼ਨਕਾਰੀ ਕਿਸਾਨ ਸ਼ਾਂਤੀਪੂਰਨ ਤਰੀਕੇ ਨਾਲ ਦੇਸ਼ ਦੀ ਭੋਜਨ ਅਤੇ ਖੇਤੀਬਾੜੀ ਪ੍ਰਣਾਲੀ 'ਤੇ ਉਦਯੋਗ ਘਰਾਣਿਆਂ ਦੇ ਕਬਜ਼ੇ ਖ਼ਿਲਾਫ਼ ਵਿਰੋਧ ਦਰਜ ਕਰਾ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਸਪੱਸ਼ਟ ਹਨ, ਜਿਸ ਦੀ ਜਾਣਕਾਰੀ (ਨਰਿੰਦਰ) ਮੋਦੀ ਸਰਕਾਰ ਨੂੰ ਹੈ ਅਤੇ ਜੋ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਹੀਂ ਮੰਨਣ 'ਤੇ ਅੜੀ ਹੈ। ਇਹ ਸਥਿਤੀ ਉਦੋਂ ਹੁੰਦੀ ਹੈ ਜਦੋਂ ਦੇਸ਼ ਦੇ ਕਾਮਿਆਂ ਵਿੱਚ ਕਿਸਾਨਾਂ ਦੀ ਸਭ ਤੋਂ ਵੱਡੀ ਹਿੱਸੇਦਾਰੀ ਹੈ ਅਤੇ ਸਾਡੇ ਲੋਕਤੰਤਰ ਵਿੱਚ ਚੋਣਾਂ ਮੁੱਖ ਤੌਰ 'ਤੇ ਕਿਸਾਨਾਂ ਦੀ ਵੋਟ ਦੁਆਰਾ ਜਿੱਤੀਆਂ ਜਾਂਦੀਆਂ ਹਨ। 

ਇਹ ਵੀ ਪੜ੍ਹੋ - ਭਵਿੱਖ ਦੇ ਸਮੌਗ ਟਾਵਰ ਘੱਟ ਤੋਂ ਘੱਟ ਤਿੰਨ ਗੁਣਾ ਸਸਤੇ ਹੋਣਗੇ: ਮਾਹਰ

ਬਿਆਨ ਮੁਤਾਬਕ ਕਿਸਾਨ ਸੰਯੁਕਤ ਮੋਰਚਾ ਨੇ ਅੰਦੋਲਨ ਨੂੰ ਮਜ਼ਬੂਤ ਕਰਨ ਅਤੇ ਪੂਰੇ ਦੇਸ਼ ਵਿੱਚ ਵਿਆਪਕ ਬਣਾਉਣ ਦਾ ਸੰਕਲਪ ਲਿਆ। ਇਸ ਦੇ ਨਾਲ ਹੀ ਐੱਸ.ਕੇ.ਐੱਮ. ਵਲੋਂ 27 ਸਤੰਬਰ ਨੂੰ ਸੱਦੇ ਗਏ ‘ਭਾਰਤ ਬੰਦ ਦੀਆਂ ਵੀ ਤਿਆਰੀਆਂ ਕੀਤੀ ਜਾ ਰਹੀਆਂ ਹਨ। ਐੱਸ.ਕੇ.ਐੱਮ. ਨੇ ਕਿਹਾ, ‘‘ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕਿਸਾਨ ਸੰਗਠਨ ਸੰਪਰਕ ਕਰ ਰਹੇ ਹਨ ਤਾਂਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮਰਥਨ ਅਤੇ ਏਕਤਾ ਪ੍ਰਾਪਤ ਕੀਤੀ ਜਾ ਸਕੇ। ਇਹ ਅੰਦੋਲਨ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦਾ ਅੰਦੋਲਨ ਬਣ ਗਿਆ ਹੈ। ਬਿਆਨ ਮੁਤਾਬਕ ਬੰਦ ਵਿੱਚ ਕਈ ਕਿਸਾਨ ਸੰਗਠਨਾਂ ਦੇ ਨਾਲ-ਨਾਲ ਕਰਮਚਾਰੀ ਸੰਘਾਂ, ਕੰਮ-ਕਾਜ ਸੰਘਾਂ, ਕਰਮਚਾਰੀਆਂ ਅਤੇ ਵਿਦਿਆਰਥੀ ਸੰਘਾਂ, ਮਹਿਲਾ ਸੰਗਠਨਾਂ, ਟ੍ਰਾਂਸਪੋਰਟਰ ਸੰਗਠਨਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਐੱਸ.ਕੇ.ਐੱਮ. ਨੇ ਕਿਹਾ ਕਿ ‘ਬੰਦ ਦੌਰਾਨ ਆਯੋਜਿਤ ਰੈਲੀ ਵਿੱਚ ਜ਼ਿਆਦਾ ਲੋਕਾਂ ਨੂੰ ਸ਼ਾਮਲ ਕਰਨ ਲਈ ਕਿਸਾਨ ਮਹਾਪੰਚਾਇਤ ਆਯੋਜਿਤ ਕੀਤੀ ਜਾ ਰਹੀ ਹੈ ਅਤੇ ਸਾਈਕਲ ਅਤੇ ਮੋਟਰ ਸਾਈਕਲ ਰੈਲੀ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


Inder Prajapati

Content Editor

Related News